ਪੰਜਾਬ ਵਿਚ ਸਰਕਾਰੀ ਬੱਸਾਂ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਇਹ ਮੰਗ ਚੁੱਕੀ ਹੈ। ਪ੍ਰਤਾਪ ਬਾਜਵਾ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਹ ਮੁੱਦਾ ਦੁਬਾਰਾ ਅਰਵਿੰਦ ਕੇਜਰੀਵਾਲ ਕੋਲ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਪੀਆਰਟੀਸੀ ਤੇ ਪਨਬੱਸਾਂ ਨੂੰ IGI ਏਅਰਪੋਰਟ ਨਵੀਂ ਦਿੱਲੀ ਤੱਕ ਜਾਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ CM ਮਾਨ ਨੂੰ ਤੁਰੰਤ ਇਹ ਮੁੱਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਚੁੱਕਣਾ ਚਾਹੀਦਾ ਹੈ।
ਬਾਜਵਾ ਨੇ ਕਿਹਾ ਕਿ ਦੇਰੀ ਨਾਲ ਪੰਜਾਬ ਦੇ ਹਿੱਤਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਦਾ ਆਮ ਆਦਮੀ ਤੇ ਖਾਸ ਕਰਕੇ ਐੱਨਆਰਆਈ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਉਤੇ ਬੈਨ ਦੀ ਵਜ੍ਹਾ ਨਾਲ ਸਿਰਫ ਟਰਾਂਸਪੋਰਟ ਮਾਫੀਆ ਨੂੰ ਫਾਇਦਾ ਹੋ ਰਿਹਾ ਹੈ। ਹੁਣ ਪੰਜਾਬ ਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤਾਂ ਆਪ ਲਈ ਇਹ ਵੱਡੀ ਚੁਣੌਤੀ ਸਾਬਤ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਖਰੀ ਮਹੀਨਿਆਂ ਵਿਚ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਹ ਮੰਗ ਚੁੱਕੀ ਸੀ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 13 ਚਿੱਠੀਆਂ ਲਿਖੀਆਂ। ਉਹ ਦਿੱਲੀ ਵੀ ਗਏ ਤੇ ਫਿਰ ਅੰਮ੍ਰਿਤਸਰ ਵਿਚ ਕੇਜਰੀਵਾਲ ਨੂੰ ਵੀ ਮਿਲੇ। ਹਾਲਾਂਕਿ ਪੰਜਾਬ ਦੀਆਂ ਬੱਸਾਂ ਨੂੰ ਇਜਾਜ਼ਤ ਨਹੀਂ ਮਿਲੀ।