ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਸਿਆਸਤ ਭਖਦੀ ਜਾ ਰਹੀ ਹੈ। ਪੰਜਾਬ ਤੇ ਹਰਿਆਣਾ ਵਿਚ ਇਹ ਮੁੱਖ ਚਰਚਾ ਦਾ ਵਿਸ਼ਾ ਬਣ ਗਈ ਹੈ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀਆਂ ਵੱਲੋਂ ਇਸ ਨੂੰ ਲੈ ਕੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ‘ਆਪ’ ਇੰਚਾਰਜ ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਹੈ ਕਿ 2025 ਵਿਚ ਉਹ ਐੱਸ. ਵਾਈ. ਐੱਲ. ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿਚ ਪਹੁੰਚਾਉਣਗੇ।
ਇਨ੍ਹਾਂ ਸਭ ਦੇ ਦਰਮਿਆਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਸਣੇ ਪੰਜਾਬ ਤੋਂ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ ਪਰ ਅਜੇ ਤੱਕ ਉਨ੍ਹਾਂ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਹੈ। ਮੈਂ ਉਨ੍ਹਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਉਹ ਇਸ ਬਾਰੇ ਆਪਣੀ ਰਾਏ ਸਪੱਸ਼ਟ ਕਰਨ।
ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਜੋ ਵੀ ਪੁਲਿਸ ਅਫਸਰਾਂ ਦੀਆਂ ਬਦਲੀਆਂ ਜਾਂ ਤਰੱਕੀਆਂ ਹੋ ਰਹੀਆਂ ਹਨ ਉਨ੍ਹਾਂ ਸਾਰਿਆਂ ‘ਤੇ ਸਟੈਂਪ ਰਾਘਵ ਚੱਢਾ ਦੀ ਲੱਗ ਰਹੀ ਹੈ। CM ਹਾਊਸ ਤੋਂ ਰਾਘਵ ਚੱਢਾ ਅਫਸਰਾਂ ਦੀ ਬਦਲੀ ਕਰ ਰਹੇ ਹਨ ਤੇ ਇੰਝ ਲੱਗ ਰਿਹਾ ਹੈ ਕਿ ਜਿਵੇਂ ਮੁੱਖ ਮੰਤਰੀ ਮਾਨ ਸਿਰਫ ਕਠਪੁਤਲੀ ਬਣ ਕੇ ਰਹਿ ਗਏ ਹਨ। ਅਫਸਰਾਂ ਦੀਆਂ ਬੈਠਕਾਂ ਦਿੱਲੀ ਵਿਚ ਹੋ ਰਹੀਆਂ ਹਨ ਤੇ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੂਜਾ ਸਵਾਲ ਕਰਦਿਆਂ ਬਾਜਵਾ ਨੇ ਕਿਹਾ ਕਿ ਚੋਣਾਂ ਦੌਰਾਨ ਕੇਜਰੀਵਾਲ ਵੱਲੋਂ ਖੇਤੀ ਖੇਤਰ 10 ਘੰਟੇ ਨਿਰਵਿਘਨ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਗਈ ਸੀ ਪਰ ਪਿੰਡਾਂ ਨੂੰ ਸਿਰਫ 2 ਘੰਟੇ ਹੀ ਬਿਜਲੀ ਦੀ ਸਪਲਾਈ ਮਿਲ ਰਹੀ ਹੈ। । ਪੰਜਾਬ ਕੇਂਦਰ ਤੋਂ ਪ੍ਰਤੀ ਯੂਨਿਟ 12 ਤੋਂ 18 ਰੁਪਏ ਬਿਜਲੀ ਖਰੀਦ ਰਿਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਤ ਵੱਡਾ ਬਿਜਲੀ ਸੰਕਟ ਆਉਣ ਵਾਲਾ ਹੈ। ਮੇਰੀ ਮੰਗ ਹੈ ਕਿ ਮਾਨ ਸਰਕਾਰ ਵੱਲੋਂ ਵ੍ਹਾਈਟ ਪੇਪਰ ਜਾਰੀ ਕਰਕੇ ਸਪੱਸ਼ਟ ਕੀਤਾ ਜਾਵੇ ਕਿ ਬਿਜਲੀ ਕਿਥੋਂ ਆਏਗੀ।