ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤ ‘ਤੇ ਟਿੱਪਣੀ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ। ਦੱਸ ਦੇਈਏ ਕਿ ਮੂਸੇਵਾਲਾ ਕਤਲ ਤੋਂ ਬਾਅਦ ਪਰਿਵਾਰ ਵੱਲੋਂ ਹਰੇਕ ਐਤਵਾਰ ਨੂੰ ਜਨਤਕ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਜਦੋਂ ਚਾਹੇ ਆਪਣੇ ਸੁਰੱਖਿਆ ਕਰਮਚਾਰੀ ਵਾਪਸ ਲੈ ਸਕਦੀ ਹੈ। ਉਨ੍ਹਾਂ ਦੀ ਬਿਆਨਬਾਜ਼ੀ ਸੁਰੱਖਿਆ ਦੀ ਮੰਗ ਕਰਨ ਲਈ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਲੱਤਾਂ ਭਾਰ ਝੱਲਦੀਆਂ ਨੇ।
ਬਲਕੌਰ ਸਿੰਘ ਨੇ ਕਿਹਾ ਕਿ ਸ਼ਿਵ ਸੈਨਾ ਦੇ ਕੁਝ ਅਜਿਹੇ ਆਗੂ ਵੀ ਹਨ, ਜੋ ਸੋਸ਼ਲ ਮੀਡੀਆ ‘ਤੇ ਲਾਈਕਸ ਅਤੇ ਟਿੱਪਣੀਆਂ ਲੈਣ ਦੇ ਚੱਕਰ ‘ਚ ਸਿੱਧੂ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕਰਦੇ ਹਨ। ਇਹ ਉਹ ਲੋਕ ਹਨ ਜੋ ਸਿਰਫ ਸਿੱਧੂ ਦਾ ਨਾਂ ਲੈ ਕੇ ਆਪਣੇ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣਾ ਚਾਹੁੰਦੇ ਹਨ।
ਬਲਕੌਰ ਸਿੰਘ ਨੇ ਸਿੱਧੂ ਦੇ ਸਮਰਥਕਾਂ ਨੂੰ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਿੱਧੂ ਖਿਲਾਫ ਬੋਲਣ ਵਾਲੇ ਲੋਕਾਂ ਨੂੰ ਕੋਈ ਜਵਾਬ ਨਾ ਦੇਵੇ। ਜਵਾਬ ਦੇ ਕੇ ਵੀ ਇਹ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਰਹੇ ਹਨ। ਇਹ ਲੋਕ ਸਿਰਫ ਰਾਜਨੀਤੀ ਅਤੇ ਸੁਰੱਖਿਆ ਚਾਹੁੰਦੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਤਬਾਦਲੇ ਹੋ ਰਹੇ ਹਨ। ਜੋ ਕੰਮ 6 ਮਹੀਨੇ ਪਹਿਲਾਂ ਹੋ ਜਾਣਾ ਚਾਹੀਦਾ ਸੀ ਉਹ ਹੁਣ ਕੀਤਾ ਜਾ ਰਿਹਾ ਹੈ। ਕੁਝ ਅਫਸਰਾਂ ਤੋਂ ਵੀ ਗਲਤੀਆਂ ਹੁੰਦੀਆਂ ਰਹੀਆਂ ਹਨ। ਬੇਸ਼ੱਕ ਸੀ.ਆਈ.ਏ ਇੰਚਾਰਜ ਨੇ ਇਹ ਕੰਮ ਪਹਿਲਾਂ ਵੀ ਸਹੀ ਕੀਤਾ ਹੋਵੇਗਾ ਪਰ ਉਸ ਦੇ ਟੀਨੂੰ ਮਾਮਲੇ ਤੋਂ ਬਾਅਦ ਸਾਹਮਣੇ ਆਈ ਹਰਕਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਨਸ਼ੇ ਤੋਂ ਰੋਕਣ ਕਰਕੇ ਨੌਜਵਾਨ ਨੇ ਮਾਸੜ ਉਤਾਰਿਆ ਮੌਤ ਦੇ ਘਾਟ
ਇਸ ਕਾਰਨ ਹੁਣ ਪੂਰੀ ਜਾਂਚ ਪ੍ਰਕਿਰਿਆ ਸ਼ੁਰੂ ਤੋਂ ਹੀ ਕੀਤੀ ਜਾ ਰਹੀ ਹੈ। ਇਸ ਕਾਰਨ ਹੁਣ ਤੁਹਾਨੂੰ ਸਬਰ ਨਾਲ ਕੰਮ ਲੈਣਾ ਪਵੇਗਾ। ਵਿਰੋਧ ਕਰਨ ਨਾਲ ਕੁਝ ਨਹੀਂ ਹੋਵੇਗਾ। ਵਿਰੋਧ ਕਰਕੇ ਲੋਕ ਪਰੇਸ਼ਾਨ ਹੋ ਜਾਣਗੇ। ਜੋ ਕੰਮ ਕੀਤਾ ਜਾਂਦਾ ਹੈ, ਉਹ ਇੱਕ ਪ੍ਰਕਿਰਿਆ ਦੇ ਤਹਿਤ ਹੀ ਕਰਨਾ ਹੁੰਦਾ ਹੈ। ਲੋਕਾਂ ਦਾ ਪਿਆਰ ਸਿੱਧੂ ਨਾਲ ਹੈ। ਇਸ ਕਾਰਨ ਹਰ ਐਤਵਾਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: