ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਚ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹਜ਼ਾਰਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੌਕੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਸੀ ਉਤੇ ਆਉਣ ਵਾਲੇ ਲੋਕਾਂ ਨੂੰ ਨਾ ਰੋਕਿਆ ਜਾਵੇ।
ਬਲਕੌਰ ਸਿੰਘ ਨੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕਰਨ ਵਾਲੀਆਂ ਜਥੇਬੰਦੀਆਂ ਤੇ ਨੇਤਾਵਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਸਿੱਧੂ ਦੀ ਬਰਸੀ ਉਤੇ ਆਉਣ ਵਾਲੇ ਲੋਕਾਂ ਨੂੰ ਨਾ ਰੋਕਿਆ ਜਾਵੇ। ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਚਾਹੁਣ ਵਾਲਿਆਂ ਵਿਚ ਨਿਰਾਸ਼ਾ ਹੈ। ਬੀਤੇ ਦਿਨੀਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਭਾਰੀ ਗਿਣਤੀ ਵਿਚ ਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ।
ਮਾਨਸਾ ਤੋਂ ਆਉਂਦੇ ਹੋਏ ਪਹਿਲੇ ਗੇਟ ਤੋਂ ਪਬਲਿਕ ਦੀ ਐਂਟਰੀ ਹੈ ਤੇ ਦੂਜੇ ਗੇਟ ਤੋਂ ਵੀਵੀਆਈਪੀ ਤੇ ਤੀਜ ਗੇਟ ‘ਤੇ ਲੰਗਰ ਦਾ ਇੰਤਜ਼ਾਮ ਕੀਤਾ ਗਿਆ ਹੈ। ਪੰਡਾਲ ਵਿਚ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਥਾਰ ਤੇ 5911 ਟਰੈਕਟਰ ਦੇ ਨਾਲ-ਨਾਲ ਉਨ੍ਹਾਂ ਦਾ ਸਟੈਚੂ ਵੀ ਰੱਖਿਆ ਜਾਵੇਗਾ।
ਦੱਸ ਦੇਈਏ ਕਿ ਮੂਸੇਵਾਲਾ ਦੇ ਨਾਂ ਤੋਂ ਮਸ਼ਹੂਰ ਸ਼ੁੱਭਦੀਪ ਸਿੰਘ ਸਿੱਧੂ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਤਾਬਕ ਇਸ ਮਾਮਲੇ ਵਿਚ ਹੁਣ ਤੱਕ 29 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋ ਮੁਲਜ਼ਮ ਐਨਕਾਊਂਟਰ ਵਿਚ ਮਾਰੇ ਗਏ ਹਨ।
ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ 544 ਦਿਨਾਂ ‘ਤੋਂ ਕੁੜੀਆਂ ਦੇ ਸਕੂਲ ਬੰਦ, ਮਾਪਿਆਂ ਨੇ ਮੁੜ ਖੋਲ੍ਹਣ ਦੀ ਕੀਤੀ ਅਪੀਲ
ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਸੀ। ਲਾਰੈਂਸ ਨੇ ਪੂਰੀ ਪਲਾਨਿੰਗ ਕੀਤੀ ਸੀ ਜਿਸ ਨੂੰ ਉਸ ਦੇ ਭਰਾ ਅਨਮੋਲ, ਕੈਨੇਡਾ ਬੈਠੇ ਸਾਥੀ ਗੋਲਡੀ ਬਰਾੜ ਤੇ ਭਾਣਜੇ ਸਚਿਨ ਥਾਪਨ ਨੇ ਅੰਜਾਮ ਦਿੱਤਾ। ਸ਼ਾਰਪ ਸ਼ੂਟਰ 25 ਮਈ ਨੂੰ ਹੀ ਮਾਨਸਾ ਪਹੁੰਚ ਚੁੱਕੇ ਸਨ। ਉਹ ਉਦੋਂ ਤੋਂ ਹੀ ਮੂਸੇਵਾਲਾ ਦੀ ਹੱਤਿਆ ਲਈ ਮੌਕਾ ਲੱਭ ਰਹੇ ਹਨ। ਉੁਨ੍ਹਾਂ ਨੇ 27 ਮਈ ਨੂੰ ਵੀ ਕੋਸ਼ਿਸ਼ ਕੀਤੀ ਸੀ ਪਰ ਸਫਲ ਨਹੀਂ ਹੋ ਸਕੇ ਸਨ। ਮੂਸੇਵਾਲਾ ਨੂੰ ਮਾਰਨ ਵਾਲੇ 8 ਸ਼ਾਰਪ ਸ਼ੂਟਰ ਸਨ। ਗੋਲਡੀ ਬਰਾੜ ਨੇ ਗੈਂਗਸਟਰ ਲਾਰੈਂਸ ਦੇ ਕਹਿਣ ‘ਤੇ ਮੂਸੇਵਾਲਾ ਦੀ ਹੱਤਿਆ ਕਰਾਈ ਸੀ।
ਵੀਡੀਓ ਲਈ ਕਲਿੱਕ ਕਰੋ -: