ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਸਕੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਦੀ ਪੈਰੋਲ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ। ਰਾਜੋਆਣਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੁਲਿਸ ਸੁਰੱਖਿਆ ਹੇਠ ਉਸ ਦੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ। ਅਜਿਹੇ ‘ਚ ਉਸ ਨੇ ਉਨ੍ਹਾਂ ਦੇ ਭੋਗ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।
ਹਾਈ ਕੋਰਟ ਦੇ ਜਸਟਿਸ ਅਜੇ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਦੋਹਰੇ ਬੈਂਚ ਨੇ ਸ਼ੁੱਕਰਵਾਰ ਸਵੇਰੇ ਪੰਜਾਬ ਸਰਕਾਰ ਨੂੰ ਇਹ ਪਤਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤਾ ਸੀ ਕਿ ਪਤਾ ਕਰਨ, ਕੀ ਵਾਕਈ ਲੁਧਿਆਣਾ ਦੇ ਸਬੰਧਤ ਗੁਰਦੁਆਰਾ ਵਿੱਚ 31 ਜਨਵਰੀ ਨੂੰ ਭੋਗ ਰਖਿਆ ਹੈ। ਲੁਧਿਆਣਾ ਥਾਣਾ ਸਦਰ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਦੇ ਪਿਤਾ ਦਾ ਭੋਗ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਰਾਜੋਆਣਾ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਹੈ। ਉਸ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਾ ਚਾਹੁੰਦਾ ਸੀ। ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੇ ਉਸ ਦੀ ਮੰਗ ਨੂੰ ਠੁਕਰਾ ਦਿੱਤਾ ਸੀ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਗਿਆ ਕਿ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਇਸ ਲਈ ਉਸ ਨੂੰ ਪੈਰੋਲ ਨਹੀਂ ਮਿਲ ਸਕਦੀ।
ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਲੰਬੇ ਸਮੇਂ ਤੋਂ ਉਸ ਦੇ ਪਿਤਾ ਹੀ ਜੇਲ੍ਹ ‘ਚ ਉਸ ਦੀ ਦੇਖਭਾਲ ਕਰਨ ਆਉਂਦੇ ਸਨ। ਉਹ ਪਿਛਲੇ 26 ਸਾਲਾਂ ਤੋਂ ਉਸ ਨੂੰ ਮਿਲਣ ਆਉਂਦੇ ਸਨ। ਰਾਜੋਆਣਾ ਨੂੰ ਅਦਾਲਤ ਨੇ 27 ਜੁਲਾਈ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।