ਪੰਜਾਬ ਦੀ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਬੰਬੀਹਾ ਗਰੁੱਪ ਦੇ ਇਕ ਬਦਮਾਸ਼ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਉਰਫ਼ ਕਾਕੂ ਵਾਸੀ ਖੇਤਾ ਸਿੰਘ ਬਸਤੀ ਉਮਰ 29 ਸਾਲ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਕਰੀਬ 13 ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
CIA ਇੰਚਾਰਜ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਵਿਖੇ ਦਰਜ NDPS ਐਕਟ ਤਹਿਤ ਕੇਸ ਵਿੱਚ ਨਾਮਜ਼ਦ ਰਾਕੇਸ਼ ਕੁਮਾਰ ਕਾਕੂ ਨੂੰ ਬਠਿੰਡਾ ਪੁਲਿਸ ਨੇ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਬਠਿੰਡਾ ਲਿਆਂਦਾ ਸੀ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ 3 ਜਿੰਦਾ ਕਾਰਤੂਸ ਸਮੇਤ ਇੱਕ ਪਿਸਤੌਲ 32 ਬੋਰ ਦੇਸੀ ਅਤੇ ਇੱਕ ਦੇਸੀ 315 ਬੋਰ ਪਿਸਤੌਲ ਸਮੇਤ ਇੱਕ ਜਿੰਦਾ ਕਾਰਤੂਸ ਮੌਕੇ ’ਤੇ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ : ਯੂਗਾਂਡਾ ‘ਚ LGBTQ ਖਿਲਾਫ ਸਖਤ ਕਾਨੂੰਨ, ਸਮਲਿੰਗੀ ਸਬੰਧ ਰੱਖਣ ਤੇ ਮਿਲੇਗੀ ਸਜ਼ਾ-ਏ-ਮੌ.ਤ
ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਮੁਲਜ਼ਮ ਕੇਸ਼ ਕੁਮਾਰ ਉਰਫ਼ ਕਾਕੂ ਨੇ ਦੱਸਿਆ ਕਿ ਇਹ ਪਿਸਤੌਲ ਉਸ ਨੇ ਉੱਤਰ ਪ੍ਰਦੇਸ਼ ਦੇ ਕਾਲੀ ਨਾਂ ਦੇ ਵਿਅਕਤੀ ਤੋਂ ਖਰੀਦਿਆ ਸੀ। ਉਹ ਬੰਬੀਹਾ ਗਰੁੱਪ ਨਾਲ ਜੁੜਿਆ ਹੋਇਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਦਾ ਰਿਮਾਂਡ ਲੈ ਲਿਆ ਹੈ ‘ਤਾਂ ਜੋ ਉਸ ‘ਤੋਂ ਹੋਰ ਜਾਣਕਰੀ ਹਾਸਲ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: