ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਨਹਿਰ ਵਿਚ ਨੌਜਵਾਨਾਂ ਦੇ ਡੁੱਬਣ ਦੀਆਂ ਘਟਨਾਵਾਂ ਬਹੁਤ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੀਆਂ ਹਨ। ਇਸੇ ਦਾ ਸਖਤ ਨੋਟਿਸ ਲੈਂਦਿਆਂ ਭਾਖੜਾ ਤੇ ਹੋਰ ਛੋਟੀਆਂ-ਮੋਟੀਆਂ ਨਹਿਰਾਂ ‘ਚ ਨਹਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 8 ਜੁਲਾਈ ਤੱਕ ਲਾਗੂ ਰਹਿਣਗੇ।
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਹੁਣ ਗਰਮੀ ਦਾ ਮੌਸਮ ਹੈ। ਅਜਿਹੇ ਵਿਚ ਲੋਕ ਗਰਮੀ ਤੋਂ ਨਿਜਾਤ ਪਾਉਣ ਲਈ ਅਕਸਰ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਭਾਖੜਾ ਨਹਿਰ ਤੇ ਹੋਰਨਾਂ ਛੋਟੀਆਂ-ਵੱਡੀਆਂ ਨਦੀਆਂ ‘ਤੇ ਨਹਾਉਣ ਲਈ ਜਾਂਦੇ ਹਨ। ਇਸ ਤੋਂ ਇਲਾਵਾ ਆਮ ਲੋਕ ਵੀ ਨਦੀਆਂ ‘ਤੇ ਨਹਾਉਣ ਜਾਂਦੇ ਹਨ ਤੇ ਕਿਤੇ-ਕਿਤੇ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਨਹਿਰ ਜਾਂ ਨਦੀ ਵਿਚ ਡੁੱਬ ਜਾਂਦੇ ਹਨ। ਇਸ ਲਈ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: