ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਤੇ ਸਰੁੱਖਿਆ ਏਜੰਸੀਆਂ ਦੇ ਦਫਤਰਾਂ ਦੇ ਕੋਲ ਡਰੋਨ ਉਡਾਉਣ ‘ਤੇ ਪਾਬੰਦੀ ਲਾਈ ਗਈ ਹੈ। ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਇਸ ਸੰਬੰਧੀ ਹੁਕਮ ਜਾਰੀ ਕਰਕੇ ਇਹ ਪਾਬੰਦੀਆਂ ਲਾਈਆਂ ਹਨ।
ਪ੍ਰਸ਼ਾਸਨ ਵੱਲੋਂ ਇਹ ਫੈਲਾ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਅੰਤਰਰਾਸ਼ਟਰੀ ਸਰਹੱਦ ਦੇ ਆਲੇ-ਦੁਆਲੇ 25 ਕਿਲੋਮੀਟਰ ਦੇ ਖੇਤਰ ਵਿੱਚ ਡਰੋਨ ਉਡਾਉਣ ‘ਤੇ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਮਿਲਟਰੀ, ਏਅਰਫੋਰਸ, ਸਟੇਸ਼ਨ, ਬੀ.ਐੱਸ.ਐੱਫ. ਅਤੇ ਹੋਰ ਨਿਊਜ਼ ਏਜੰਸੀਆਂ ਦੇ ਨੇੜੇ ਵੀ ਡਰੋਨ ਉਡਾਉਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਨੌਜਵਾਨਾਂ ਨੂੰ ਲਾਲਚ ਦੇ ਕੇ ਇਸ ਕਾਰੋਬਾਰ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਡਰੋਨ ਉਡਾਉਣ ‘ਤੇ ਪਾਬੰਦੀ 10 ਅਗਸਤ ਤੱਕ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਹਾ