ਓਮੀਕ੍ਰੋਨ ਦੇ ਵਧਦੇ ਮਾਮਲਿਆਂ ਨਾਲ ਕੋਰੋਨਾ ਦੇ ਇਸ ਨਵੇਂ ਰੂਪ ਦਾ ਖ਼ਤਰਾ ਦੇਸ਼ ਵਿੱਚ ਵਧਦਾ ਜਾ ਰਿਹਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਮਮਤਾ ਬੈਨਰਜੀ ਵਾਲੀ ਪੱਛਮੀ ਬੰਗਾਲ ਸਰਕਾਰ ਨੇ ਯੂ.ਕੇ. ਤੋਂ ਕੋਲਕਾਤਾ ਹਵਾਈ ਅੱਡੇ ‘ਤੇ ਆਉਣ ਵਾਲੀਆਂ ਸਾਰੀਆਂ ਉਡਾਣਾਂ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ।
ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ 3 ਜਨਵਰੀ ਤੋਂ ਯੂ.ਕੇ. ਤੋਂ ਕੋਲਕਾਤਾ ਆਉਣ ਵਾਲੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ ਲਾ ਦਿੱਤੀ ਜਾਵੇਗੀ। ਬੰਗਾਲ ਦੇ ਵਧੀਕ ਮੁੱਖ ਸਕੱਤਰ ਬੀ.ਪੀ. ਗੋਪਾਲਿਕਾ ਵੱਲੋਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਸੂਬਾ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੱਤੀ ਹੈ।
ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਵਿਸ਼ਵ ਪੱਧਰ ‘ਤੇ ਅਤੇ ਦੇਸ਼ ਦੇ ਅੰਦਰ ਓਮੀਕ੍ਰੋਨ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਅਸਥਾਈ ਤੌਰ ‘ਤੇ ਅਤੇ ਅਗਲੇ ਹੁਕਮਾਂ ਤੱਕ ਯੂਨਾਈਟਿਡ ਕਿੰਗਡਮ ਤੋਂ ਕੋਲਕਾਤਾ ਤੱਕ 3 ਜਨਵਰੀ, 2022 ਤੋਂ ਸਿੱਧੀਆਂ ਉਡਾਣਾਂ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ। ਯੂਕੇ ਭਾਰਤ ਸਰਕਾਰ ਵੱਲੋਂ ਨੋਟੀਫਾਈਡ ਇੱਕ ‘ਜੋਖਮ’ ਵਾਲਾ ਦੇਸ਼ ਹੈ, ਇਸ ਲਈ ਇੱਥੋਂ ਸੂਬੇ ਵਿੱਚ ਉਡਾਣਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਾਰੀ ਕੀਤੇ ਗਏ ਕਿਸੇ ਵੀ NOC ਨੂੰ ਵਾਪਸ ਲੈ ਲਿਆ ਜਾਵੇਗਾ।
ਇਸ ਤੋਂ ਇਲਾਵਾ 3 ਜਨਵਰੀ, 2022 ਤੋਂ ਦੂਜੇ ਗੈਰ-ਜੋਖਮ ਵਾਲੇ ਦੇਸ਼ਾਂ ਤੋਂ ਅੰਤਰਰਾਸ਼ਟਰੀ ਉਡਾਣਾਂ ਰਾਹੀਂ ਪੱਛਮੀ ਬੰਗਾਲ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਪਹੁੰਚਣ ‘ਤੇ ਆਪਣੇ ਖਰਚੇ ‘ਤੇ ਕੋਵਿਡ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। ਏਅਰਲਾਈਨਾਂ RT-PCR ਟੈਸਟ ਲਈ 10 ਫੀਸਦੀ ਯਾਤਰੀਆਂ ਦੀ ਰੈਂਡਮ ਢੰਗ ਨਾਲ ਚੋਣ ਕਰੇਗੀ ਅਤੇ ਬਾਕੀ 90 ਫੀਸਦੀ ਨੂੰ ਪਹੁੰਚਣ ‘ਤੇ ਹਵਾਈ ਅੱਡੇ ‘ਤੇ ਰੈਪਿਡ ਐਂਟੀਜੇਨ ਟੈਸਟ (RAT) ਕਰਵਾਉਣਾ ਹੋਵੇਗਾ। RAT ਟੈਸਟ ਵਿੱਚ ਪਾਜ਼ੀਟਿਵ ਪਾਏ ਜਾਣ ਵਾਲਿਆਂ ਨੂੰ ਅੱਗੇ RT-PCR ਟੈਸਟ ਕਰਵਾਉਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਤੋਂ ਇਲਾਵਾ ਸਾਰੇ ਯਾਤਰੀਆਂ ਨੂੰ ਆਉਣ ‘ਤੇ ਵੇਟਿੰਗ ਟਾਈਮ ਘਟਾਉਣ ਲਈ ਬੋਰਡਿੰਗ ਤੋਂ ਪਹਿਲਾਂ ਲਾਜ਼ਮੀ ਤੌਰ ‘ਤੇ ਪ੍ਰੀ-ਬੁੱਕ ਕਰਨਾ ਹੋਵੇਗਾ, ਜੋ ਏਅਰਲਾਈਨਸ ਨੂੰ ਬੋਰਡਿੰਗ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਯਕੀਨੀ ਬਣਾਉਣਾ ਹੋਵੇਗਾ। ਇਸ ਦੇ ਨਾਲ ਹੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਐਂਟਰੀ ਲਾਉਂਜ ਦੀ ਬੈਠਣ ਦੀ ਸਮਰੱਥਾ ਵਧਾਉਣ ਅਤੇ ਹਵਾਈ ਅੱਡੇ ‘ਤੇ ਯਾਤਰੀਆਂ ਲਈ ਵੇਟਿੰਗ ਟਾਈਮ ਘਟਾਉਣ ਲਈ ਟੈਸਟਿੰਗ ਕਾਊਂਟਰਾਂ ਦੀ ਗਿਣਤੀ ਵਧਾਉਣ ਲਈ ਕਿਹਾ ਜਾ ਸਕਦਾ ਹੈ।