ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੌਮਾਂਤਰੀ ਸਰਹੱਦ ਦੇ ਸਰਹੱਦ ਨਾਲ ਕੰਢੇਦਾਰ ਤਾਰਾਂ ਦੇ ਅੰਦਰ ਕਪਾਹ ਤੇ ਹੋਰ ਲੰਬੀਆਂ ਫਸਲਾਂ ਦੀ ਬੁਆਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨੂੰ ਲੈ ਕੇ ਡੀਸੀ ਰਾਜੇਸ਼ ਧੀਮਾਨ ਨੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਦੀ 143ਵੀਂ ਬਟਾਲੀਅਨ ਦੇ ਕਮਾਂਡੈਂਟ ਕੇਐੱਮਐੱਸ ਵਾਲਾ ਨੇ ਉਨ੍ਹਾਂ ਦੇ ਨੋਟਿਸ ਵਿਚ ਲਿਆਇਆ ਕਿ ਕੁਝ ਕਿਸਾਨਾਂ ਵੱਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਕੋਲ ਬੀਟੀ ਕਪਾਹ ਤੇ ਹੋਰ ਉਚੀਆਂ ਫਸਲਾਂ ਉਗਾਈਆਂ ਜਾਂਦੀਆਂ ਹਨ ਜਿਸ ਦਾ ਫਾਇਦਾ ਚੁੱਕ ਕੇ ਅੱਤਵਾਦੀ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਜਾਂਦੇ ਹਨ ਜੋ ਦੇਸ਼ ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਇਹ ਹੁਕਮ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਇਹ ਹੁਕਮ 2 ਮਹੀਨਿਆਂ ਲਈ ਲਾਗੂ ਰਹਿਣਗੇ।
ਫਿਰੋਜ਼ਪੁਰ ਜ਼ਿਲ੍ਹੇ ਵਿਚ ਵੱਡੀ ਗਿਣਤੀ ਵਿਚ ਹੁੱਕਾ ਬਾਰ ਚੱਲ ਰਹੇ ਹਨ ਤੇ ਇਨ੍ਹਾਂ ਹੁੱਕਾ ਬਾਰ ਵਿਚ ਆਮ ਤੌਰ ‘ਤੇ ਵੱਖ-ਵੱਖ ਫਲੇਵਰ ਵਾਲੇ ਨਿਕੋਟੀਨ, ਤੰਬਾਕੂ ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਸਿਹਤ ਲਈ ਖਤਰਨਾਕ ਹੈ। ਇਨ੍ਹਾਂ ‘ਤੇ ਪ੍ਰਤੀਬੰਧ ਲਗਾ ਦਿੱਤਾ ਗਿਆ ਹੈ।
ਡੀਸੀ ਨੇ ਫਿਰੋਜ਼ਪੁਰ ਦੇ ਪਿੰਡਾਂ ਸ਼ਹਿਰਾਂ ਵਿਚ ਸੰਚਾਲਿਤ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਤੇ ਸਿਨੇਮਾਘਰ ਨੂੰ ਐੱਨਓਸੀ ਪ੍ਰਾਪਤ ਕਰਨ ਲਈ 15 ਦਿਨਾਂ ਵਿਚ ਸਮਰੱਥ ਅਧਿਕਾਰੀ ਨੂੰ ਦਸਤਾਵੇਜ਼ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ। ਐੱਨਓਸੀ ਪ੍ਰਮਾਣ ਪੱਤਰ ਦੀ ਇਕ ਕਾਪੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਤੇ ਸਿਨੇਮਾ ਆਦਿ ਵਿਚ ਸਹੀ ਥਾਂ ‘ਤੇ ਜਮ੍ਹਾ ਕੀਤੀ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਦੇ ਬਾਅਦ ਸਮਰੱਥ ਅਧਿਕਾਰੀ ਤੋਂ ਐੱਨਓਸੀ ਪ੍ਰਮਾਣ ਪੱਤਰ ਪ੍ਰਾਪਤ ਨਾ ਕਰਨ ਵਾਲੇ ਸਾਰੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਤੇ ਸਿਨੇਮਾਘਰ ਆਦਿ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅੱਜ ਤੋਂ ਔਰਤਾਂ ਕਰ ਸਕਦੀਆਂ ਹਨ ਮਹਿਲਾ ਸਨਮਾਨ ਬੱਚਤ ‘ਚ ਨਿਵੇਸ਼, ਨੋਟੀਫਿਕੇਸ਼ਨ ਹੋਇਆ ਜਾਰੀ
ਜਿਲ੍ਹਾ ਅਧਿਕਾਰੀ ਨੇ ਇਕ ਹੋਰ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਰਹਿੰਦੇ ਮਕਾਨ ਮਾਲਕਾਂ ਵੱਲੋਂ ਆਪਣੇ ਮਕਾਨਾਂ ਵਿੱਚ ਰਹਿੰਦੇ ਕਿਰਾਏਦਾਰਾਂ ਦੀ ਸੂਚਨਾ ਸਬੰਧਤ ਥਾਣੇ ਨੂੰ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ਦੀ ਮੰਗ ਕਰ ਰਹੇ ਹਨ। ਮਾਲਕਾਂ ਵੱਲੋਂ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਜਲਦ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਾਓ।
ਵੀਡੀਓ ਲਈ ਕਲਿੱਕ ਕਰੋ -: