ਅਸਮਾਨ ਛੂਹੰਦੀਆਂ ਕੀਮਤਾਂ ਕਾਰਨ ਟਮਾਟਰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ, ਉੱਥੇ ਹੁਣ ਪੰਜਾਬ ਰਾਜ ਭਵਨ ਵਿੱਚ ਵੀ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਨੇ ਵੱਡਾ ਕਦਮ ਚੁੱਕਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਰਾਜ ਭਵਨ ਵਿੱਚ ਟਮਾਟਰਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਕੁਝ ਹਫ਼ਤਿਆਂ ਤੋਂ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਲੋਕ ਟਮਾਟਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਨਾਲ ਜੂਝ ਰਹੇ ਹਨ। ਟਮਾਟਰ ਦੀਆਂ ਵਧਦੀਆਂ ਕੀਮਤਾਂ ਲਈ ਸਪਲਾਈ ਦੀਆਂ ਰੁਕਾਵਟਾਂ ਅਤੇ ਮੌਸਮੀ ਸਥਿਤੀਆਂ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ।
ਪੰਜਾਬ ਰਾਜ ਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਟਮਾਟਰਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਰਾਜਪਾਲ ਨੇ ਇਹ ਫੈਸਲਾ ਪੰਜਾਬ ਦੇ ਲੋਕਾਂ ਪ੍ਰਤੀ ਹਮਦਰਦੀ ਦਿਖਾਉਣ ਲਈ ਲਿਆ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਜੇ ਕਿਸੇ ਵੀ ਚੀਜ਼ ਦੀ ਵਰਤੋਂ ਬੰਦ ਕਰ ਦਿੱਤੀ ਜਾਂਦੀ ਹੈ ਤਾਂ ਮੰਗ ਦੀ ਕਮੀ ਕਾਰਨ ਇਸ ਦੀ ਕੀਮਤ ਹੇਠਾਂ ਆ ਜਾਵੇਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਨਾਗਰਿਕਾਂ ਨੂੰ ਸੋਮਿਆਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਕਿਹਾ ਜਾ ਸਕੇ।
ਇਹ ਵੀ ਪੜ੍ਹੋ :ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ! 78 ਸਾਲਾਂ ਦਾਦਾ ਜੀ 9ਵੀਂ ‘ਚ ਹੋਏ ਦਾਖ਼ਲ, 3KM ਤੁਰ ਕੇ ਜਾਂਦੇ ਨੇ ਸਕੂਲ
ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਨੂੰ ਆ ਰਹੀਆਂ ਮੁਸ਼ਕਿਲਾਂ ਪ੍ਰਤੀ ਆਪਣੀ ਚਿੰਤਾ ਅਤੇ ਹਮਦਰਦੀ ਪ੍ਰਗਟਾਈ ਹੈ। ਆਪਣੀ ਰਿਹਾਇਸ਼ ਵਿੱਚ ਟਮਾਟਰਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਕੇ, ਰਾਜਪਾਲ ਦਾ ਉਦੇਸ਼ ਇਨ੍ਹਾਂ ਚੁਣੌਤੀਪੂਰਨ ਸਮਿਆਂ ਵਿੱਚ ਸੋਮਿਆਂ ਦੀ ਨਿਆਂਪੂਰਨ ਵਰਤੋਂ ਦੀ ਮਹੱਤਤਾ ਵੱਲ ਧਿਆਨ ਖਿੱਚਣਾ ਹੈ। ਰਾਜਪਾਲ ਪੁਰੋਹਿਤ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਕਿਸੇ ਵਸਤੂ ਦੀ ਖਪਤ ਨੂੰ ਰੋਕਣਾ ਜਾਂ ਘਟਾਉਣਾ ਉਸ ਦੀ ਕੀਮਤ ਨੂੰ ਪ੍ਰਭਾਵਿਤ ਕਰਨਾ ਲਾਜ਼ਮੀ ਹੈ। ਘੱਟ ਮੰਗ ਨਾਲ, ਕੀਮਤ ਆਪਣੇ ਆਪ ਹੇਠਾਂ ਆ ਜਾਵੇਗੀ। ਮੈਂ ਉਮੀਦ ਕਰਦਾ ਹਾਂ ਕਿ ਲੋਕ ਆਪਣੇ ਘਰਾਂ ਵਿੱਚ ਮੌਜੂਦ ਬਦਲਾਂ ‘ਤੇ ਵਿਚਾਰ ਕਰਨਗੇ ਅਤੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਘਟਾਉਣ ਵਿੱਚ ਮਦਦ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: