ਯੂਨਾਈਟਿਡ ਫੌਰਮ ਆਫ ਬੈਂਕ ਯੂਨੀਅਨ ਨੇ ਪਬਲਿਕ ਸੈਕਟਰ ਦੇ ਦੋ ਬੈੱਕਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੇ ਫੈਸਲੇ ਵਿਰੁੱਧ 16 ਦਸੰਬਰ ਤੋਂ 2 ਦਿਨਾਂ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਬੈਂਕ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ ਕਾਰਨ ਕੰਮ ਨਹੀਂ ਹੋਵੇਗਾ। ਇਸ ਕਾਰਨ ATM ‘ਚ ਵੀ ਕੈਸ਼ ਦੀ ਕਮੀ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਫਰਵਰੀ ਮਹੀਨੇ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰ ਦੀ ਨਿੱਜੀਕਰਨ ਨੀਤੀ ਤਹਿਤ ਦੋ ਸਰਕਾਰੀ ਬੈਂਕਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦਾ ਐਲਾਨ ਕੀਤਾ ਸੀ। ਦੱਸਣਯੋਗ ਹੈ ਕਿ 2019 ਵਿੱਚ ਸਰਕਾਰ ਆਈਡੀਬੀਆਈ ਬੈਂਕ ਦਾ ਪਹਿਲਾਂ ਹੀ ਨਿੱਜੀਕਰਨ ਕਰ ਚੁੱਕੀ ਹੈ ਅਤੇ ਦੇਸ਼ ਦੇ 14 ਬੈਂਕਾਂ ਦਾ ਰਲੇਵਾਂ ਕਰ ਚੁੱਕੀ ਹੈ।