ਬਰਨਾਲਾ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਕੁਮਾਰ ਸੌਰਭ ਰਾਜ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਤੇ ਉਨ੍ਹਾਂ ਨੇ ਖੁਦ ਹੀ ਪਹਿਲਾਂ ਤੋਂ ਹੀ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਬੀਮਾਰ ਹੋਣ ਤੋਂ ਬਾਅਦ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਾ ਕੋਰੋਨਾ ਟੈਸਟ ਲਈ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਬਰਨਾਲਾ ਦੇ ਡੀਸੀ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।