ਯੂਕਰੇਨ ਤੋਂ ਇੱਕ ਪੰਜਾਬੀ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ ਤੋਂ ਮੈਡੀਕਲ ਦੀ ਪੜ੍ਹਾਈ ਕਰਨ ਵਾਸਤੇ ਯੂਕਰੇਨ ਗਏ ਚੰਦਨ ਜਿੰਦਲ ਦੀ ਉਥੇ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਚੰਦਨ ਨੂੰ 2 ਫਰਵਰੀ ਨੂੰ ਹਾਰਟ ਅਟੈਕ ਆਇਆ ਸੀ, ਜਿਸ ਕਰਕੇ ਉਹ ਯੂਕਰੇਨ ਦੇ ਹਸਪਤਾਲ ਵਿੱਚ ਦਾਖਲ ਸੀ। ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਵਾਂ-ਧੀਆਂ ਦਾ ਰੋ-ਰੋ ਬੁਰਾ ਹਾਲ ਹੈ। ਚੰਦਨ ਦੀ ਮੌਤ ਤੋਂ ਬਾਅਦ ਪੂਰੇ ਬਰਨਾਲਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਲਾਕੇ ਦੇ ਬੀਜੇਪੀ ਆਗੂ ਇਹ ਮੰਦਭਾਗੀ ਖਬਰ ਸੁਣਦਿਆਂ ਹੀ ਚੰਦਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਸ ਦੇ ਘਰ ਪਹੁੰਚੇ ਚੰਦਨ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸ ਦੇਈਏ ਕਿ ਯੂਕਰੇਨ ਵਿੱਚ ਵੱਡੀ ਗਿਣਤੀ ਵਿੱਚ ਭਾਰਤ ਤੋਂ ਬੱਚੇ ਮੈਡੀਕਲ ਦੀ ਪੜ੍ਹਾਈ ਵਾਸਤੇ ਗਏ ਹੋਏ ਸਨ। ਯੂਕਰੇਨ ਵਿੱਚ ਰੂਸ ਨਾਲ ਛਿੜੀ ਜੰਗ ਵਿਚਾਲੇ ਸਰਕਾਰ ਉਥੋਂ ਸਾਰੇ ਵਿਦਿਆਰਥੀਆਂ ਨੂੰ ਵਾਪਿਸ ਲਿਆਉਣ ਦੀ ਮੁਹਿੰਮ ਵਿੱਚ ਲੱਗੀ ਹੋਈ ਹੈ।
ਇਸੇ ਵਿਚਾਲੇ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਉਥੇ ਮੌਤ ਹੋ ਗਈ। ਇਸ ਭਾਰਤੀ ਵਿਦਿਆਰਥੀ ਦਾ ਨਾਮ ਨਵੀਨ ਹੈ, ਜੋ ਕਰਨਾਟਕ ਦਾ ਰਹਿਣ ਵਾਲਾ ਸੀ । ਇਹ ਵਿਦਿਆਰਥੀ ਯੂਕਰੇਨ ਵਿੱਚ ਡਾਕਟਰੀ ਦੀ ਪੜ੍ਹਾਈ ਲਈ ਗਿਆ ਹੋਇਆ ਸੀ।