ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਚੰਗੇ ਭਵਿੱਖ ਦੀ ਆਸ ਲਏ ਉਹ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋਣ ਦਾ ਸੁਪਨਾ ਦੇਖਦੇ ਹਨ। ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਧਰੇ ਦੇ ਧਰੇ ਰਹਿ ਜਾਂਦੇ ਹਨ।ਅਜਿਹਾ ਹੀ ਇਕ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਦੀ ਬ੍ਰਿਟੇਨ ਵਿਚ ਮੌਤ ਹੋ ਗਈ।
ਬਰਨਾਲਾ ਸਥਿਤ ਪਿੰਡ ਜਗਜੀਤਪੁਰ ਵਾਸੀ ਨੌਜਵਾਨ ਦੀ ਬ੍ਰਿਟੇਨ ਵਿਚ ਮੌਤ ਹੋ ਗਈ। ਮੌਤ ਦਾ ਕਾਰਨ ਬ੍ਰੇਮ ਹੈਮਰੇਜ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਜਗਜੀਤਪੁਰ ਦੇ ਪੰਚ ਤੇ ਮ੍ਰਿਤਕ ਦੇ ਚਾਚਾ ਦੇ ਬੇਟੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਜਗਤਾਰ ਸਿੰਘ ਪੁੱਤਰ ਗੁਰਪਾਲ ਸਿੰਘ ਸੀ। ਉਸ ਦੀ ਉਮਰ ਲਗਭਗ 36 ਸਾਲ ਸੀ।ਉਹ ਇਕਸਾਲ ਪਹਿਲਾਂ ਆਪਣੀ ਪਤਨੀ ਨਾਲ ਯੂਕੇ ਗਿਆ ਸੀ।
ਇਹ ਵੀ ਪੜ੍ਹੋ : ਸੰਗਰੂਰ ‘ਚ ਪੁਲਿਸ-ਕਿਸਾਨਾਂ ਵਿਚਾਲੇ ਝੜਪ, ਬਜ਼ੁਰਗ ਕਿਸਾਨ ਦੀ ਇਲਾਜ ਦੌਰਾਨ ਮੌ.ਤ
ਉਸ ਦੀ ਪਤਨੀ ਦਾ ਸਟੱਡੀ ਵੀਜ਼ਾ ਲੱਗਾ ਸੀ ਤੇ ਉਹ ਵੀ ਨਾਲ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਬ੍ਰੇਨ ਹੈਮਰੇਜ ਦੀ ਸਮੱਸਿਆ ਆਈ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਹ ਗਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਉਸ ਕੋਲ ਸਿਰਫ ਡੇਢ ਏਕੜ ਜ਼ਮੀਨ ਸੀ ਜਿਸ ਨੂੰ ਵੇਚ ਕੇ ਉਹ ਵਿਦੇਸ਼ ਕਰੀਅਰ ਸੈੱਟ ਕਰਨ ਲਈ ਗਿਆ ਸੀ। ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ ਸਰਕਾਰ ਤੋਂ ਪਰਿਵਾਰ ਦੀ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ।
ਵੀਡੀਓ ਲਈ ਕਲਿੱਕ ਕਰੋ -: