ਪੰਜਾਬ ਵਿਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਰਵੱਈਆ ਅਪਣਾਇਆ ਜਾ ਰਿਹਾ ਹੈ। ਇਸੇ ਅਧੀਨ ਕਾਰਵਾਈ ਕਰਦਿਆਂ ਬਟਾਲਾ ਦੀ ਪੁਲਿਸ ਨੇ ਇੱਕ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਹਾਲਾਂਕਿ ਪੁਲਿਸ ਨੇ ਨਸ਼ਾ ਤਸਕਰ ਦਾ ਨਾਮ ਜਨਤਕ ਨਹੀਂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਹਿਗੜ੍ਹ ਚੂੜੀਆਂ ਦੇ DSP ਸਰਵਨਜੀਤ ਸਿੰਘ ਬੱਲ ਨੇ ਦੱਸਿਆ ਕਿ ਸਾਲ 2017 ਵਿੱਚ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ’ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਉਕਤ ਤਸਕਰ ਕੋਲੋਂ ਕਰੀਬ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ।
ਇਹ ਵੀ ਪੜ੍ਹੋ : ਲੁਧਿਆਣਾ GRP ਨੇ ਫੜੇ ਦੋ ਗੋਲਡ ਤਸਕਰ, ਮੁਲਜ਼ਮਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ
DSP ਸਰਵਨਜੀਤ ਸਿੰਘ ਬੱਲ ਨੇ ਦੱਸਿਆ ਕਿ ਹੁਣ ਪੁਲਿਸ ਨੇ ਸਾਰੀ ਕਾਰਵਾਈ ਪੂਰੀ ਕਰਦੇ ਹੋਏ ਉਕਤ ਤਸਕਰ ਦੀ ਕਰੀਬ 38 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। DSP ਬੱਲ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਕੁਝ ਦਿਨਾਂ ’ਚ ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –