ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਸਵੇਰੇ ਹੋਈ ਫਾਇਰਿੰਗ ਵਿੱਚ ਇੱਕ ਤੋਪਖਾਨਾ ਯੂਨਿਟ ਦੇ ਚਾਰ ਫੌਜੀ ਜਵਾਨਾਂ ਨੇ ਗੋਲੀਬਾਰੀ ਦੌਰਾਨ ਦਮ ਤੋੜ ਦਿੱਤਾ। 4 ਮੌਤਾਂ ਤੋਂ ਇਲਾਵਾ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਤੇ ਫੌਜ ਦੀਆਂ ਟੀਮਾਂ ਮਿਲ ਕੇ ਜਾਂਚ ਕਰਨਗੀਆਂ। ਅਜੇ ਇਸ ਘਟਨਾ ਨੂੰ ਅੱਤਵਾਦੀ ਹਮਲਾ ਨਹੀਂ ਕਿਹਾ ਜਾ ਰਿਹਾ ਹੈ।
ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਥਲ ਸੈਨਾ ਦੇ ਮੁਖੀ ਜਨਰਲ ਮਨੋਜ ਪਾਂਡੇ ਬ੍ਰੀਫਿੰਗ ਦੇਣਗੇ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ਬਾਰੇ ਫੌਜ ਤੋਂ ਰਿਪੋਰਟ ਮੰਗੀ ਹੈ। ਪੰਜਾਬ ਸਰਾਕਰ ਨੇ ਵੀ ਬਠਿੰਡਾ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ।
ਫੌਜ ਨੇ ਕਿਹਾ ਕਿ ਇਲਾਕੇ ਨੂੰ ਸੀਲ ਹੀ ਰਖਿਆ ਗਿਆ ਹੈ ਤੇ ਲੋਕਾਂ ਦੇ ਆਉਣ-ਜਾਣ ‘ਤੇ ਰੋਕ ਲਾ ਦਿੱਤੀ ਗਈ ਹੈ। ਪਹਿਲੂ ਵੇਖਣ ਲਈ ਲਈ ਪੰਜਾਬ ਪੁਲਿਸ ਨਾਲ ਮਿਲ ਕੇ ਸਾਂਝੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿੱਚ 2 ਦਿਨ ਪਹਿਲਾਂ ਰਾਈਫਲ ਤੇ ਗੋਲੀਆਂ ਗਾਇਬ ਹੋਣ ਦਾ ਐਂਗਲ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਤੜਕਸਾਰ ਫਾਇਰਿੰਗ, 4 ਮੌਤਾਂ, ਇਲਾਕਾ ਸੀਲ
ਆਰਮੀ ਕੈਂਟ ਦੇ ਅੰਦਰ ਫੌਜੀਆਂ ਦੇ ਪਰਿਵਾਰ ਵੀ ਰਹਿੰਦੇ ਹਨ। ਘਟਨਾ ਮਗਰੋਂ ਫੌਜ ਨੇ ਸਾਰਿਆਂ ਨੂੰ ਘਰਾਂ ਵਿੱਚ ਰਹਿਣ ਲਈ ਕਿਹਾ ਹੈ। ਕੈਂਟ ਅੰਦਰ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਬਠਿੰਡਾ ਕੈਂਟ ਏਸ਼ੀਆ ਦੀ ਸਭ ਤੋਂ ਵੱਡ ਫੌਜੀ ਛਾਉਣੀ ਹੈ। ਇਸ ਮਿਲਟਰੀ ਸਟੇਸ਼ਨ ਦੀ ਬਾਊਂਡਰੀ ਕਰੀਬ 45 ਕਿਲੋਮੀਟਰ ਦੀ ਹੈ। ਇਥੇ ਦਾ ਇਮਿਊਨੇਸ਼ਨ ਡਿਪੂ ਦੇਸ਼ ਦੇ ਸਭ ਤੋਂ ਵੱਡੇ ਡਿਪੂਆਂ ਵਿੱਚੋਂ ਇੱਕ ਹੈ।
ਵੀਡੀਓ ਲਈ ਕਲਿੱਕ ਕਰੋ -: