ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਸੂਬੇ ਵਿਚ ਭ੍ਰਿਸ਼ਟਾਚਾਰ ਦੇ ਖਤਰੇ ਨੂੰ ਰੋਕਣ ਦੇ ਉਦੇਸ਼ ਨਾਲ ਵਿਜੀਲੈਂਸ ਨੇ ਲੁਧਿਆਣਾ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਅਸ਼ੋਕ ਕੁਮਾਰ ਨੂੰ 25,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਵਿਜੀਲੈਂਸ ਦੇ ਬੁਲਾਰੇ ਨੇ ਅੱਜ ਇਥੇ ਇਹ ਖੁਲਾਸਾ ਕਰਦੇ ਹੋਏ ਦੱਸਿਆ ਕਿ ਉਕਤ ਬੀਡੀਪੀਓ ਨੂੰ ਪਿੰਡ ਬੋਪਾਏ ਕਲਾਂ, ਲੁਧਿਆਣਾ ਵਾਸੀ ਸਰਪੰਚ ਲਖਵੀਰ ਸਿੰਘ ਦੀ ਸ਼ਿਕਾਇਤ ‘ਦੇ ਗ੍ਰਿਫਤਾਰ ਕੀਤਾ ਗਿਆ ਹੈ।
ਜ਼ਿਆਦਾ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਰਤਾ ਨੇ ਵਿਜੀਲੈਂਸ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿਚ ਵਿਕਾਸ ਕੰਮਾਂ ਦੇ ਨਿਪਟਾਰੇ ਲਈ ਵਰਤੇ ਜਾਣ ਵਾਲੇ ਪ੍ਰਮਾਣ ਪੱਤਰ ਜਾਰੀ ਕਰਨ ਅਤੇ ਗਰਾਂਟ ਦੀ ਅਦਾਇਗੀ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਉਸ ਦੇ ਵਾਰ-ਵਾਰ ਕਹਿਣ ‘ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਹੋ ਗਿਆ।
ਇਹ ਵੀ ਪੜ੍ਹੋ : ਮੋਗਾ ‘ਚ ਖੁਦਾਈ ਦੌਰਾਨ ਮਜ਼ਦੂਰਾਂ ਨੂੰ ਮਿਲੇ 2 ਹੈਂਡ ਗ੍ਰੇਨੇਡ ਤੇ 37 ਕਾਰਤੂਸ, ਇਲਾਕਾ ਸੀਲ
ਉਸ ਦੀ ਸ਼ਿਕਾਇਤ ਦੀ ਪੁਸ਼ਟੀ ਕਰਨ ਦੇ ਬਾਅਦ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਬੀਡੀਪੀਓ ਨੂੰ ਉਸ ਦੇ ਦਫਤਰ ਤੋਂ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਉਸ ਕੋਲੋਂ ਦਾਗੀ ਰਕਮ ਬਰਾਮਦ ਕਰ ਲਈ ਗਈ।
ਵੀਡੀਓ ਲਈ ਕਲਿੱਕ ਕਰੋ -: