ਲੁਧਿਆਣਾ : ਕੇਂਦਰੀ ਮਹਿਲਾ ਜੇਲ੍ਹ ਵਿੱਚ ਪ੍ਰਸ਼ਾਸ਼ਨ ਵੱਲੋਂ ਇੱਕ ਨਵੀਂ ਪਹਿਲ ਕਰਦੇ ਹੋਏ ਇਥੇ ਸਹਾਇਕ ਬਿਊਟੀ ਥੈਰੇਪਿਸਟ ਲਈ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਇਹ ਸਿਖਲਾਈ ਪ੍ਰੋਗਰਾਮ 390 ਘੰਟੇ ਦਾ ਹੈ ਅਤੇ ਰੋਜ਼ਾਨਾ 4 ਘੰਟੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਲਈ ਜੇਲ੍ਹ ਦੇ ਅਹਾਤੇ ਵਿੱਚ ਇੱਕ ਪ੍ਰੈਕਟੀਕਲ ਲੈਬ ਬਣਾਈ ਗਈ ਹੈ। ਸਿਖਲਾਈ ਪੂਰੀ ਹੋਣ ਮਗਰੋਂ ਥਰਡ ਪਾਰਟੀ ਅਸੈਸਮੈਂਟ ਯੂਨਿਟ ਵੱਲੋਂ ਮੁਲਾਂਕਣ ਕੀਤਾ ਜਾਵੇਗਾ। ਮੁਲਾਂਕਣ ਦੌਰਾਨ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਅਤੇ 2500 ਰੁਪਏ ਸਰਕਾਰ ਵੱਲੋਂ ਉਨ੍ਹਾਂ ਦੇ ਖਾਤਿਆਂ ਵਿੱਚ ਦਿੱਤੇ ਜਾਣਗੇ ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਵਧੀਕ ਮਿਸ਼ਨ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਰਾਜੇਸ਼ ਤ੍ਰਿਪਾਠੀ ਨੇ ਅੱਜ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੀ ‘ਸੰਕਲਪ ਸਕੀਮ’ ਤਹਿਤ ਮਹਿਲਾ ਜੇਲ੍ਹ, ਲੁਧਿਆਣਾ ਦੇ ਜੇਲ੍ਹ ਕੈਦੀਆਂ ਲਈ ਹੁਨਰ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਮੌਕੇ ਉਨ੍ਹਾਂ ਸਹਾਇਕ ਬਿਊਟੀ ਥੈਰੇਪਿਸਟ ਦਾ ਕੋਰਸ ਕਰ ਰਹੇ ਕੈਦੀਆਂ ਨੂੰ ਕਿਤਾਬਾਂ ਅਤੇ ਇੰਡਕਸ਼ਨ ਕਿੱਟਾਂ ਵੀ ਵੰਡੀਆਂ। ਇਸ ਦੌਰਾਨ ਏ. ਡੀ. ਸੀ. [ਡੀ ] ਅਮਿਤ ਕੁਮਾਰ ਪੰਚਾਲ , ਏ. ਐਮ. ਡੀ. , ਪੰਜਾਬ ਹੁਨਰ ਵਿਕਾਸ ਮਿਸ਼ਨ ਰਾਜੇਸ਼ ਤ੍ਰਿਪਾਠੀ, ਪੰਜਾਬ ਹੁਨਰ ਵਿਕਾਸ ਮਿਸ਼ਨ ਪ੍ਰੋਜੈਕਟ ਕੋਆਰਡੀਨੇਟਰ ਪਰਵਿੰਦਰ ਕੌਰ, ਸੁਪਰਡੈਂਟ ਜੇਲ੍ਹ ਰਾਹੁਲ ਰਾਜਾ, ਡਿਪਟੀ ਸੁਪਰਡੈਂਟ ਜੇਲ੍ਹ ਚੰਚਲ ਕੁਮਾਰੀ, ਵੀ.ਸੀ.ਓ. ਸਕਿੱਲਜ਼ ਪ੍ਰਾਈਵੇਟ ਲਿਮਿਟਿਡ ਦੇ ਡਾਇਰੈਕਟਰ ਦੀਪਇੰਦਰ ਸਿੰਘ ਸੇਖੋਂ ਅਤੇ ਵੀ.ਸੀ.ਓ. ਆਈਜ਼ੂ ਸੱਕਿਲਜ਼ ਪ੍ਰਾਈਵੇਟ ਲਿਮਟਿਡ ਦੇ ਸੀ.ਈ.ਓ. ਮਨਿਤ ਦੀਵਾਨ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਇਸ ਉਪਰਾਲੇ ਦੀ ਮਦਦ ਨਾਲ ਕੈਦੀ ਨੂੰ ਆਪਣਾ ਨਵਾਂ ਜੀਵਨ ਸ਼ੁਰੂ ਕਰਨ ਲਾਈ ਪ੍ਰੇਰਿਤ ਕੀਤਾ।
ਪੰਜਾਬ ਸਕਿੱਲ ਡਿਵੈਲੇਪਮਮੈਂਟ ਮਿਸ਼ਨ ਆਪਣੇ ਟਰੇਨਿੰਗ ਪਾਰਟਨਰ ਵੀ.ਸੀ.ਓ. ਐਜੂ ਸਕਿੱਲਜ਼ ਪ੍ਰਾਈਵੇਟ ਲਿਮਿਟਿਡ ਵੱਲੋਂ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਜਿਵੇਂ ਫਰੀਦਕੋਟ , ਫਿਰੋਜ਼ਪੁਰ , ਭਠਿੰਡਾ ਅਤੇ ਅੰਮ੍ਰਿਤਸਰ ਆਦਿ ਵਿੱਚ ਹੁਨਰ ਵਿਕਾਸ ਕੋਰਸ ਚਲਾਏ ਜਾ ਰਹੇ ਹਨ।