ਗਣਤੰਤਰ ਦਿਵਸ ਦੇ ਮੌਕੇ ‘ਤੇ ਮੋਦੀ ਸਰਕਾਰ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਸੌਗਾਤ ਦੇ ਸਕਦੀ ਹੈ। ਕੇਂਦਰ ਸਰਕਾਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ ਵਿਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ ਜਿਸ ਨਾਲ ਘੱਟੋ-ਘੱਟ ਤਨਖਾਹ ਵਿਚ ਚੰਗਾ ਵਾਧਾ ਹੋਵੇਗਾ।
ਕੇਂਦਰ ਸਰਕਾਰ ਦੇ ਕਰਮਚਾਰੀ ਲੰਬੇ ਸਮੇਂ ਤੋਂ ਘੱਟੋ-ਘੱਟ ਤਨਖਾਹ ਨੂੰ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਕਰਨ ਅਤੇ ਫਿਟਮੈਂਟ ਫੈਕਟਰ ਨੂੰ 2.57 ਗੁਣਾ ਤੋਂ ਵਧਾ ਕੇ 3.68 ਗੁਣਾ ਕਰਨ ਦੀ ਮੰਗ ਕਰ ਰਹੇ ਹਨ। 26 ਜਨਵਰੀ ਤੋਂ ਪਹਿਲਾਂ ਹੀ ਪੀ. ਐੱਮ. ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਮੋਹਰ ਲਗਾ ਸਕਦੀ ਹੈ। ਯਾਨੀ ਗਣਤੰਤਰ ਦਿਵਸ ਤੋਂ ਪਹਿਲਾਂ ਹੀ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਵਿਚ ਵੱਡਾ ਵਾਧਾ ਹੋਣ ਦੀ ਸੰਭਾਵਨਾ ਹੈ।
ਜੇ ਕੇਂਦਰ ਸਰਕਾਰ ਫਿਟਮੈਂਟ ਫੈਕਟਰ ਵਧਾਉਂਦੀ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਆਪਣੇ ਆਪ ਵਧ ਜਾਵੇਗੀ। ਫਿਟਮੈਂਟ ਫੈਕਟਰ ਕੇਂਦਰ ਸਰਕਾਰ ਦੇ ਸਾਰੇ ਕਰਮਚਾਰੀਆਂ ਲਈ ਬੇਸਿਕ ਤਨਖਾਹ ਦਾ ਫੈਸਲਾ ਕਰਦਾ ਹੈ। ਫਿਟਮੈਂਟ ਫੈਕਟਰ ਨੂੰ ਆਖ਼ਰੀ ਵਾਰ 2016 ਵਿੱਚ ਵਧਾਇਆ ਗਿਆ ਸੀ, ਜਿਸ ਵਿੱਚ ਕਰਮਚਾਰੀਆਂ ਦੀ ਘੱਟੋ-ਘੱਟ ਬੇਸਿਕ ਸੈਲਰੀ 6,000 ਰੁਪਏ ਤੋਂ ਵਧਾ ਕੇ 18,000 ਰੁਪਏ ਕਰ ਦਿੱਤੀ ਗਈ ਸੀ। ਫਿਟਮੈਂਟ ਫੈਕਟਰ ਵਿੱਚ ਸੰਭਾਵਿਤ ਵਾਧੇ ਨਾਲ ਘੱਟੋ-ਘੱਟ ਸੈਲਰੀ 26,000 ਰੁਪਏ ਹੋ ਸਕਦੀ ਹੈ। ਮੌਜੂਦਾ ਸਮੇਂ ‘ਚ ਘੱਟੋ-ਘੱਟ ਬੇਸਿਕ ਸੈਲਰੀ 18,000 ਰੁਪਏ ਹੈ, ਜੋ ਵਧ ਕੇ 26,000 ਰੁਪਏ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਜੇ ਬੇਸਿਕ ਸੈਲਰੀ 18,000 ਰੁਪਏ ਤੋਂ ਵਧ ਕੇ 26,000 ਰੁਪਏ ਹੋ ਜਾਂਦੀ ਹੈ, ਤਾਂ ਮਹਿੰਗਾਈ ਭੱਤਾ ਵੀ ਵਧ ਜਾਵੇਗਾ। ਮਹਿੰਗਾਈ ਭੱਤਾ ਬੇਸਿਕ ਸੈਲਰੀ ਦੇ 31 ਫੀਸਦੀ ਦੇ ਬਰਾਬਰ ਹੈ। ਡੀਏ ਦੀ ਕੈਲਕੁਲੇਸ਼ਨ ਬੇਸਿਕ ਸੈਲਰੀ ਨਾਲ ਡੀਏ ਦਰ ਨੂੰ ਗੁਣਾ ਕਰਕੇ ਕੀਤੀ ਜਾਂਦੀ ਹੈ। ਯਾਨੀ ਬੇਸਿਕ ਸੈਲਰੀ ਵਧਣ ਨਾਲ ਮਹਿੰਗਾਈ ਭੱਤਾ ਆਪਣੇ ਆਪ ਵਧ ਜਾਵੇਗਾ।