ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮੁੱਲਾਂਪੁਰ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਸਖ਼ਤ ਸੁਰੱਖਿਆ ਵਿਚਕਾਰ ਨਾਅਰੇ ਕਿਸ ਨੇ ਲਿਖੇ, ਇਹ ਜਾਂਚ ਦਾ ਵਿਸ਼ਾ ਹੈ। ਇਹ ਨਾਅਰੇ ਸ਼ਰਾਰਤੀ ਅਨਸਰਾਂ ਵੱਲੋਂ ਐਤਵਾਰ ਰਾਤ ਮੁੱਲਾਂਪੁਰ ਏਅਰ ਫੋਰਸ ਸਟੇਸ਼ਨ ਦੀ ਕੰਧ ‘ਤੇ ਲਿਖੇ ਗਏ ਸਨ। ਏਅਰ ਫੋਰਸ ਸਟੇਸ਼ਨ ਦੀ ਇਹ ਕੰਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਸਥਿਤ ਹੈ।
ਇਸ ਤੋਂ ਬਾਅਦ ਉਸ ਥਾਂ ਦੀ ਵੀਡੀਓ ਵਾਇਰਲ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਖਾਲਿਸਤਾਨ ਪੱਖੀ ਨਾਅਰਿਆਂ ਨੂੰ ਪੇਂਟ ਕਰਕੇ ਮਿਟਾ ਦਿੱਤਾ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ। ਸੀਸੀਟੀਵੀ ਫੁਟੇਜ ਰਾਹੀਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਨਿਊ ਚੰਡੀਗੜ੍ਹ ਵਿੱਚ ਹੋਮੀ ਭਾਭਾ ਕੈਂਸਰ ਐਂਡ ਰਿਸਰਚ ਹਸਪਤਾਲ ਦਾ ਉਦਘਾਟਨ ਕਰਨ ਪਹੁੰਚਣਗੇ। ਇਸ ਦੌਰਾਨ ਉਹ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਹਰੇਕ ਵਿਧਾਨ ਸਭਾ ਹਲਕੇ ਤੋਂ 10 ਤੋਂ 15 ਬੱਸਾਂ ਭਾਜਪਾ ਸਮਰਥਕਾਂ ਅਤੇ ਆਗੂਆਂ ਨੂੰ ਲੈ ਕੇ ਸਮਾਗਮ ਵਾਲੀ ਥਾਂ ‘ਤੇ ਪੁੱਜਣਗੀਆਂ। ਇਸ ਦੇ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਡਿਊਟੀ ਲਾਈ ਗਈ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਤਿੰਨ ਪੱਧਰੀ ਹੋਵੇਗੀ। ਮੁੱਲਾਂਪੁਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੀਨੀਅਰ ਆਈ.ਪੀ.ਐਸ. ਅਧਿਕਾਰੀ 24 ਘੰਟੇ ਨਿਗਰਾਨੀ ਹੇਠ ਤਾਇਨਾਤ ਹਨ। ਸੀਸੀਟੀਵੀ ਰਾਹੀਂ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅੰਮ੍ਰਿਤਧਾਰੀ ਸਿੱਖ ਨੇ ਕੈਨੇਡਾ ‘ਚ ਰਚਿਆ ਇਤਿਹਾਸ, 16 ਸਾਲ ਦੀ ਉਮਰ ‘ਚ ਬਣਿਆ ਪਾਇਲਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਅੱਡੇ ਤੋਂ ਹਵਾਈ ਜਹਾਜ਼ ਰਾਹੀਂ ਸਮਾਗਮ ਵਾਲੀ ਥਾਂ ‘ਤੇ ਪਹੁੰਚਣਗੇ। ਰੈਲੀ ਵਾਲੀ ਥਾਂ ‘ਤੇ ਹੈਲੀਪੈਡ ਬਣਾਇਆ ਜਾ ਰਿਹਾ ਹੈ ਪਰ ਐਮਰਜੈਂਸੀ ਦੀ ਸਥਿਤੀ ‘ਚ ਰੋਡਵੇਅ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਮੰਗਲਵਾਰ ਨੂੰ ਕਈ ਵਾਹਨਾਂ ਦੇ ਕਾਫਲੇ ਨਾਲ ਰੋਡ ਟਰਾਇਲ ਕੀਤਾ ਜਾਵੇਗਾ। ਇਸ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਵਿੱਚ ਚੱਲਣ ਵਾਲੀਆਂ ਗੱਡੀਆਂ ਵੀ ਸ਼ਾਮਲ ਹੋਣਗੀਆਂ। ਇਸ ਦੇ ਨਾਲ ਹੀ 40 ਫੁੱਟ ਲੰਬਾ, 20 ਫੁੱਟ ਚੌੜਾ ਅਤੇ 10 ਫੁੱਟ ਉੱਚਾ ਜਨ ਸਭਾ ਲਈ ਸਟੇਜ ਤਿਆਰ ਕਰ ਲਿਾ ਗਿਆ। ਸਟੇਜ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: