ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਸਰਕਾਰ ਕਈ ਯੋਜਨਾਵਾਂ ਚਲਾ ਰਹੀ ਹੈ ਜਿਨ੍ਹਾਂ ਵਿਚੋਂ ਇੱਕ PM ਕਿਸਾਨ ਸਨਮਾਨ ਨਿਧੀ ਯੋਜਨਾ ਵੀ ਹੈ। ਕੇਂਦਰ ਦੀ ਮੋਦੀ ਸਰਕਾਰ ਯੂ. ਪੀ. ਤੇ ਪੰਜਾਬ ਸਣੇ ਕਈ ਸੂਬਿਆਂ ਵਿਚ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਅਗਲੇ ਸਾਲ 2022 ਵਿਚ ਯੂ. ਪੀ., ਪੰਜਾਬ ਸਣੇ ਕਈ ਸੂਬਿਆਂ ਵਿਚ ਚੋਣਾਂ ਹੋਣ ਵਾਲੀਆਂ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ 15 ਦਸੰਬਰ ਨੂੰ ਕਿਸਾਨਾਂ ਦੇ ਖਾਤਿਆਂ ਵਿਚ ਆਉਣ ਵਾਲੀ ਕਿਸ਼ਤ 2000 ਰੁਪਏ ਦੀ ਬਜਾਏ 4000 ਰੁਪਏ ਹੋ ਸਕਦੀ ਹੈ।
ਕੇਂਦਰ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਰਕਮ ਨੂੰ ਡਬਲ ਕਰਨ ‘ਤੇ ਕਾਫੀ ਲੰਮੇ ਸਮੇਂ ਤੋਂ ਵਿਚਾਰ ਕਰ ਰਹੀ ਹੈ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਕਿਸਾਨਾਂ ਨੂੰ ਹਰ ਸਾਲ 6000 ਦੀ ਜਗ੍ਹਾ 12000 ਰੁਪਏ ਤਿੰਨ ਕਿਸ਼ਤਾਂ ਵਿਚ ਮਿਲਣਗੇ। ਦੱਸ ਦੇਈਏ ਪਹਿਲਾਂ ਵੀ ਇਹ ਖਬਰਾਂ ਆਉਂਦੀਆਂ ਰਹੀਆਂ ਹਨ ਕਿ ਕਿਸਾਨਾਂ ਨੂੰ ਮਿਲਣ ਵਾਲੇ ਪੈਸੇ ਡਬਲ ਕੀਤੇ ਜਾ ਸਕਦੇ ਹਨ ਪਰ ਇਸ ਵਾਰ ਚੋਣਾਂ ਨੂੰ ਦੇਖਦੇ ਹੋਏ ਇਹ ਉਮੀਦ ਵੱਧ ਗਈ ਹੈ। ਇਹ ਉਦੋਂ ਹੈ ਜਦੋਂ ਪੰਜਾਬ ਵਿਚ ਭਾਜਪਾ ਪਹਿਲੀ ਵਾਰ ਇਕੱਲੇ ਚੋਣਾਂ ਲੜਨ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: