ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਇਸ ਇਤਿਹਾਸ ਜਿੱਤ ਪਿੱਛੋਂ ਅੱਜ ਦਿੱਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ।
ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਤੇ ਪਾਰਟੀ ਦੀ ਪੰਜਾਬ ਵਿੱਚ ਜਿੱਤ ਤੋਂ ਬਾਅਦ ਅੱਜ ਪਹਿਲੀ ਵਾਰ ਭਗਵੰਤ ਮਾਨ ਕੇਜਰੀਵਾਲ ਨੂੰ ਮਿਲੇ। ਉਨ੍ਹਾਂ ਨੇ ਪੈਰ ਛੂਹ ਕੇ ਕੇਜਰੀਵਾਲ ਤੋਂ ਅਸ਼ੀਰਵਾਦ ਲਿਆ ਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਗਲੇ ਲਾਇਆ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਥੇ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਵੀ ਭਗਵੰਤ ਮਾਨ ਨੂੰ ਗਲ ਲਾ ਕੇ ਇਸ ਜਿੱਤ ਦੀ ਵਧਾਈ ਦਿੱਤੀ।
ਪੰਜਾਬ ਵਿੱਚ ਨਵੀਂ ਸਰਕਾਰ ਬਣਾਉਣ ਬਾਰੇ ਗੱਲਬਾਤ ਕਰਨ ਮਾਨ ਦੁਪਹਿਰ ਲਗਭਗ 2.15 ਵਜੇ ਕੇਜਰੀਵਾਲ ਨੂੰ ਮਿਮਲਣ ਪਹੁੰਚੇ। ਉਨ੍ਹਾਂ ਨਾਲ ਪੰਜਾਬ ਪਾਰਟੀ ਇੰਚਰਾਜ ਰਾਘਵ ਚੱਡਾ ਵੀ ਸਨ, ਜਿਨ੍ਹਾਂ ਨੂੰ ਟ੍ਰੈਫਿਕ ਜਾਮ ਵਿੱਚ ਫਸੇ ਹੋਣ ਕਰਕੇ ਮਾਨ ਦੇ ਨਾਲ ਪਹੁੰਚਣ ਵਿੱਚ ਦੇਰ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਅੱਜ ਸ਼ੁੱਕਰਵਾਰ ਸ਼ਾਮ ਪਹਿਲੀ ਵਾਰ ਚੰਡੀਗੜ੍ਹ ਵਿੱਚ ਇਕੱਠੇ ਹੋ ਕੇ ਮੀਟਿੰਗ ਕਰਨਗੇ। ਇੱਕ ‘ਆਪ’ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਕੇਜਰੀਵਾਲ ਨੂੰ ਮਿਲ ਕੇ ਤੁਰੰਤ ਹੀ ਵਾਪਿਸ ਆਉਣਾ ਪਏਗਾ ਕਿਉਂਕਿ ਉਨ੍ਹਾਂ ਨੇ ਵਿਧਾਇਕਾਂ ਨਾਲ ਆਪਣੀ ਪਹਿਲੀ ਮੀਟਿੰਗ ਵਿੱਚ ਸ਼ਾਮਲ ਹੋਣਾ ਹੈ।