ਰਾਘਵ ਚੱਢਾ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਭਾਜਪਾ ‘ਤੇ ਸਾਜ਼ਿਸ਼ਾਂ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਹੋਰਨਾਂ ਨੇਤਾਵਾਂ ਨੂੰ ਭਾਜਪਾ ਦੇ ਦਫਤਰ ਤੋਂ ਫੋਨ ਆ ਰਹੇ ਹਨ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਜਾਓ। ਇਸ ਲਈ ਉਨ੍ਹਾਂ ਨੂੰ ਮੂੰਹ ਮੰਗੀ ਰਕਮ ਆਫਰ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਮਨਪਸੰਦ ਅਹੁਦੇ ਦੀ ਵੀ ਪੇਸ਼ਕਸ਼ ਰੱਖੀ ਜਾ ਰਹੀ ਹੈ। ਰਾਘਵ ਚੱਢਾ ਨੇ ਭਾਜਪਾ ਤੇ ਹਮਲਾ ਬੋਲਦੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਉਸ ਮਿੱਟੀ ਦੇ ਨਹੀਂ ਬਣੇ ਜੋ ਤੁਹਾਡੇ ਪੈਸੇ ਦੀ ਚਕਾਚੌਂਧ ਵਿਚ ਆ ਸਕਣ। ਉਨ੍ਹਾਂ ਦੋਸ਼ ਲਾਇਆ ਕਿ ਅਮਿਤ ਸ਼ਾਹ ਦਾ ਦਫਤਰ ਪੰਜਾਬ ‘ਚ ‘ਆਪ’ ਦੇ ਸੰਸਦ ਮੈਂਬਰਾਂ, ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਿਹਾ ਹੈ।
ਚੱਢਾ ਨੇ ਕਿਹਾ ਕਿ ਅਸੀਂ ਆਪਣੀ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਇਹ ਕਹਿ ਦਿੱਤਾ ਹੈ ਕਿ ਤੁਸੀਂ ਆਪਣਾ ਫੋਨ ਰਿਕਾਰਡਿੰਗ ‘ਤੇ ਲਗਾ ਦਿਓ। ਭਾਜਪਾ ਦਾ ਕੋਈ ਵੀ ਨੇਤਾ ਅਮਿਤ ਸ਼ਾਹ ਜਾਂ ਕੋਈ ਹੋਰ ਸੀਨੀਅਰ ਲੀਡਰ ਤੁਹਾਨੂੰ ਆਫਰ ਦੇਵੇ, ਉਸ ਦੀ ਪੂਰੀ ਗੱਲ ਨੂੰ ਰਿਕਾਰਡ ਕਰ ਲਓ। ਚੱਢਾ ਨੇ ਕਿਹਾ ਕਿ ਜੇ ਭਾਜਪਾ ਵੱਲੋਂ ਉਨ੍ਹਾਂ ਦੀ ਪਾਰਟੀ ਦੇ ਕਿਸੇ ਵੀ ਮੈਂਬਰ ਨੂੰ ਖਰੀਦਣ ਜਾਂ ਪਾਰਟੀ ਬਦਲਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਸ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਜਾਵੇਗੀ ਅਤੇ ਇਸ ਪੂਰੀ ਗੱਲਬਾਤ ਨੂੰ ਜਨਤਕ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਜੋ ਹੁਣ ਹਰ ਸੂਬੇ ਵਿਚ ਪੱਛੜਦੀ ਜਾ ਰਹੀ ਹੈ, ਉਸ ਦੀ ਪੰਜਾਬ ਵਿਚ ਬਹੁਤ ਹੀ ਬੁਰੀ ਹਾਲਤ ਹੈ। ਪਿੰਡਾਂ ਵਿਚ ਵੀ ਭਾਜਪਾ ਦੀ ਐਂਟਰੀ ਨਹੀਂ ਹੋਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਲੋਕਾਂ ਨੂੰ ਨਹੀਂ ਖਰੀਦ ਸਕਦੇ। ਉਹ ਨਾ ਤਾਂ ਡਰਨ ਵਾਲੇ ਹਨ ਤੇ ਨਾ ਹੀ ਵਿਕਣ ਵਾਲੇ। ਨਾਲ ਹੀ ਉਨ੍ਹਾਂ ਕਿਹਾ ਕਿ ਜੇ ਭਾਜਪਾ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਆਪਣੇ ਵਿਚ ਸ਼ਾਮਲ ਕਰਨਾ ਚਾਹੁੰਦੀ ਹੈ ਤਾਂ ਉਹ ਉਨ੍ਹਾਂ ਨੂੰ 25 ਕਾਂਗਰਸੀ ਵਿਧਾਇਕਾਂ ਦੀ ਲਿਸਟ ਜਾਰੀ ਕਰ ਦਿੰਦੇ ਹਨ, ਜੋ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।