ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹਲਕਾ ਧੂਰੀ ਤੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਧੂਰੀ ਦੇ ਲੋਕਾਂ ਵਲੋਂ ਹਮੇਸ਼ਾ ਹੀ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਾਮਜ਼ਦਗੀ ਪ੍ਰਕਿਰਿਆ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਭਗਵੰਤ ਮਾਨ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 18 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦੱਸਿਆ ਕਿ ‘ਆਪ’ ਨੇ ਫੈਸਲਾ ਕੀਤਾ ਹੈ ਕਿ 2022 ਦੀਆਂ ਪੰਜਾਬ ਚੋਣਾਂ ਲਈ ਸਾਡੇ ਮੁੱਖ ਮੰਤਰੀ ਉਮੀਦਵਾਰ ਧੂਰੀ ਹਲਕੇ ਤੋਂ ਚੋਣ ਲੜਨਗੇ। ਕਾਮੇਡੀਅਨ ਤੋਂ ਸਿਆਸਤਦਾਨ ਬਣੇ 48 ਸਾਲਾ ਮਾਨ ਸੰਗਰੂਰ ਸੰਸਦੀ ਹਲਕੇ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹੇ ਹਨ। ਧੂਰੀ ਵਿਧਾਨ ਸਭਾ ਸੀਟ ਜੋ ਕਿ ਸੰਗਰੂਰ ਸੰਸਦੀ ਹਲਕੇ ਦਾ ਹਿੱਸਾ ਹੈ, ਦੀ ਨੁਮਾਇੰਦਗੀ ਇਸ ਵੇਲੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਦੱਸ ਦੇਈਏ ਕਿ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ (ਆਪ) ਦੇ ਅਜਿਹੇ ਨੇਤਾ ਹਨ, ਜੋ ਜ਼ਮੀਨ ਨਾਲ ਜੁੜੇ ਹੋਏ ਹਨ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫੋਲੋਇੰਗ ਹੈ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਾਨ ਪੀਪਲਜ਼ ਪਾਰਟੀ ਆਫ ਪੰਜਾਬ ਨਾਲ ਜੁੜੇ ਹੋਏ ਸੀ। ਉਸ ਨੇ ਇਸੇ ਪਾਰਟੀ ਵਿੱਚ ਰਹਿੰਦਿਆਂ ਸਾਲ 2012 ਵਿੱਚ ਚੋਣ ਲੜੀ ਸੀ ਪਰ ਹਾਰ ਗਏ ਸੀ।