ਬਠਿੰਡਾ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਨਰਸਾਂ ਵੱਲੋਂ ਡੀਜੇ ’ਤੇ ਡਾਂਸ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਰਕਾਰੀ ਹੁਕਮਾਂ ਨੂੰ ਛਿੱਕੇ ‘ਤੇ ਟੰਗਦਿਆਂ ਨਰਸਾਂ ਨੇ ਹਸਪਤਾਲ ਵਿੱਚ ਲੱਗੇ ਡੀਜੇ ’ਤੇ ਜ਼ੋਰਦਾਰ ਭੰਗੜਾ ਪਾਇਆ। ਵੀਡੀਓ ‘ਚ ਨਰਸਾਂ ਡੀਜੇ ‘ਤੇ ਚੱਲ ਰਹੇ ਗੀਤਾਂ ‘ਤੇ ਖੂਬ ਡਾਂਸ ਕਰਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ।
ਸਰਕਾਰ ਨੇ ਮਰੀਜ਼ਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਸਪਤਾਲਾਂ ਦੇ ਆਲੇ-ਦੁਆਲੇ ਲਾਊਡ ਸਪੀਕਰਾਂ ‘ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਬਾਵਜੂਦ ਬਠਿੰਡਾ ਦੇ ਸਥਾਨਕ ਬਾਜ਼ਾਰ ਵਿੱਚ ਸਥਿਤ ਸਰਕਾਰੀ ਹਸਪਤਾਲ ਵਿੱਚ ਸਰਕਾਰੀ ਮੁਲਾਜ਼ਮਾਂ ਨੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਈਆਂ। ਹਸਪਤਾਲ ਵਿੱਚ ਤਾਇਨਾਤ ਮਹਿਲਾ ਸਟਾਫ਼ ਨੇ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਤੀਜ ਦਾ ਤਿਉਹਾਰ ਮਨਾਇਆ। ਹੱਦ ਤਾਂ ਉਦੋਂ ਹੋ ਗਈ ਜਦੋਂ ਨਰਸਾਂ ਨੇ ਡੀਜੇ ਲਗਾ ਕੇ ਭੰਗੜਾ ਪਾਇਆ।
ਇਸ ਦੇ ਨਾਲ ਹੀ ਨਰਸਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਬਜਾਏ ਸੀਨੀਅਰ ਮੈਡੀਕਲ ਅਫਸਰ ਵੀ ਉਨ੍ਹਾਂ ਨਾਲ ਨੱਚਦੇ ਨਜ਼ਰ ਆਏ। ਜਦੋਂ ਇਸ ਸਬੰਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ.ਪਮਿਲ ਬਾਂਸਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮਿਸ਼ਨ ਇੰਦਰਾ ਧਨੁਸ਼ ਦੀ ਆੜ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਕਰਵਾਇਆ ਜਾਣਾ ਹੈ।
ਇਹ ਵੀ ਪੜ੍ਹੋ : ਖੰਨਾ : ਰੋਟੀ ਬਣਾਉਂਦੀ ਕੁੜੀ ਨੂੰ ਸੱਪ ਨੇ ਡੰਗਿਆ, ਸਪੇਰੇ ਕੋਲ ਲੈ ਭੱਜਦਾ ਰਿਹਾ ਪਰਿਵਾਰ, ਹੋਈ ਮੌ.ਤ
ਸਮਾਗਮ ਲਈ ਆਨਲਾਈਨ ਐਂਟਰੀ ਕਰਨੀ ਹੋਵੇਗੀ। ਇਸ ਦੇ ਲਈ ਹਸਪਤਾਲ ਦੇ ਸਾਰੇ ਫੀਲਡ ਸਟਾਫ ਲਈ ਟ੍ਰੇਨਿੰਗ ਰੱਖੀ ਗਈ ਹੈ। ਟ੍ਰੇਨਿੰਗ ਵਿੱਚ ਉਤਸ਼ਾਹਿਤ ਕਰਨ ਲਈ ਗਰਭਵਤੀ ਔਰਤਾਂ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਵੀ ਬੁਲਾਇਆ ਗਿਆ। ਇਸ ਤੋਂ ਬਾਅਦ ਥੋੜ੍ਹੇ ਸਮੇਂ ਲਈ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।
ਹਾਲਾਂਕਿ ਉਨ੍ਹਾਂ ਨੇ ਹਸਪਤਾਲ ‘ਚ ਆਯੋਜਿਤ ਪ੍ਰੋਗਰਾਮ ਨੂੰ ਲੈ ਕੇ ਗਲਤੀ ਵੀ ਮੰਨ ਲਈ। ਉਨ੍ਹਾਂ ਕਿਹਾ ਕਿ ਸਮਾਗਮ ਕਰਵਾਉਣ ਲਈ ਉਨ੍ਹਾਂ ਨੇ ਕਿਸੇ ਤੋਂ ਇਜਾਜ਼ਤ ਨਹੀਂ ਲਈ, ਇਹ ਉਨ੍ਹਾਂ ਦਾ ਕਸੂਰ ਹੈ। ਉਨ੍ਹਾਂ ਗਲਤੀ ਕਬੂਲਦਿਆਂ ਭਵਿੱਖ ਵਿੱਚ ਅਜਿਹੀਆਂ ਗੱਲਾਂ ਦਾ ਧਿਆਨ ਰੱਖਣ ਦੀ ਗੱਲ ਕਹੀ।
ਵੀਡੀਓ ਲਈ ਕਲਿੱਕ ਕਰੋ -: