ਪੰਜਾਬ ਦੇ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜੀ ਗਈ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਖੋਸਾ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਵਾ ਨੇ ਦਿੱਤੀ ਹੈ।
ਗੁਣਵੰਤ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਲਈ 400 ਰਾਸ਼ਨ ਕਿੱਟਾਂ, ਪਸ਼ੂਆਂ ਲਈ ਹਰੇ ਚਾਰੇ ਦੀਆਂ 2 ਟਰਾਲੀਆਂ ਅਤੇ ਪਾਣੀ ਦੀਆਂ 4500 ਬੋਤਲਾਂ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਲਈ ਸਾਡੀ ਪੂਰੀ ਟੀਮ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦਿੱਤੀ ਹੈ। ਉਨ੍ਹਾਂ ਦੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਇਹ ਵੀ ਪੜ੍ਹੋ : ਅਬੋਹਰ ਦੇ ਹਸਪਤਾਲ ‘ਚ ਜੇਬ ਕਤਰਿਆਂ ਦਾ ਆ.ਤੰਕ, 14,000 ਦੀ ਨਕਦੀ ਤੇ ਅਸਲਾ ਲਾਇਸੈਂਸ ਕੀਤਾ ਚੋਰੀ
ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਔਖੀ ਘੜੀ ਵਿੱਚ ਲੋਕ ਰੋਜ਼ਾਨਾ ਜੀਵਨ ਦੀਆਂ ਜ਼ਰੂਰੀ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਲੋਕਾਂ ਦੀ ਮਦਦ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਭਲਾਈ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਵੀਡੀਓ ਲਈ ਕਲਿੱਕ ਕਰੋ -: