ਜਲੰਧਰ : ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਤੇ ਕਪੂਰਥਲਾ ਜੇਲ੍ਹ ਵਿੱਚ ਬੰਦ ਕੁਦਰਤਦੀਪ ਸਿੰਘ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਅਦਾਲਤ ਵਿੱਚ ਪੇਸ਼ੀ ਕੀਤੀ ਗਈ, ਜਿਥੇ ਉਨ੍ਹਾਂ ਦੋਹਾਂ ਦੀ ਨਿਆਇਕ ਹਿਰਾਸਤ 13 ਜੁਲਾਈ ਤੱਕ ਵਧਾ ਦਿੱਤੀ ਹੈ।
ਦੱਸ ਦੇਈਏ ਕਿ ਭੁਪਿੰਦਰ ਹਨੀ ਨੂੰ ਬੀਤੇ ਦਿਨ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਨੀ ਵੱਲੋਂ ਅਜੇ ਤੱਕ ਜ਼ਮਾਨਤ ਨਾ ਭਰੇ ਜਾਣ ਕਰਕੇ ਅੱਜ ਭੁਪਿੰਦਰ ਹਨੀ ਅਤੇ ਕੁਦਰਤ ਦੀ ਜਲੰਧਰ ਅਦਾਲਤ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸੁਣਵਾਈ ਹੋਈ ਹੈ।
ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ ‘ਤੇ ਚਰਨਜੀਤ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ ਸਨ ।
ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ ਸਨ । ਇਸ ਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: