ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਸੰਸਦੀ ਜ਼ਿਮਨੀ ਚੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਸਮੂਹ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਉਹ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਚੋਣ ਲੜੇਗੀ ਅਤੇ 6 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰੇਗੀ।
ਬੀਬਾ ਕਮਲਦੀਪ ਕੌਰ ਵੱਲੋਂ ਸੰਗਰੂਰ ਜ਼ਿਮਨੀ ਚੋਣ ਲਈ 6 ਜੂਨ ਨੂੰ ਭਰੀ ਜਾਵੇਗੀ ਨਾਮਜ਼ਦਗੀ ਭਰੀ ਜਾਏਗੀ। ਉਹ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ‘ਤੇ ਚੋਣ ਲੜਨਗੇ। ਇਸ ਵਿੱਚ ਪੰਥਕ ਜਥੇਬੰਦੀਆਂ ਵੀ ਉਨ੍ਹਾਂ ਦਾ ਸਾਥ ਦੇਣਗੀਆਂ।
ਦੱਸ ਦੇਈਏ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ‘ਚ ਮਿਲਣ ਤੋਂ ਬਾਅਦ ਕਮਲਦੀਪ ਕੌਰ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਨੂੰ ਦਮਦਮੀ ਟਕਸਾਲ, ਬੰਦੀ ਸਿੱਖ ਰਿਹਾਈ ਮੋਰਚਾ ਨੇ ਚੋਣ ਲੜਨ ਦੀ ਅਪੀਲ ਕੀਤੀ ਸੀ। ਬੀਬਾ ਕਮਲਦੀਪ ਨੇ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਹੀ ਚੋਣ ਲੜਨਗੇ।
ਉਨ੍ਹਾਂ ਨੇ ਪਹਿਲਾਂ ਇਹ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਸੀ। ਅੱਜ ਅਕਾਲੀ ਦਲ ਦਾ ਇੱਕ ਵਫਦ ਉਨ੍ਹਾਂ ਨੂੰ ਰਾਜ਼ੀ ਕਰਨ ਲਈ ਪਹੁੰਚਿਆ ਸੀ, ਜਿਸ ‘ਤੇ ਉਨ੍ਹਾਂ ਕਿਹਾ ਸੀ ਕਿ ਉਹ ਇੱਕ ਵਾਰ ਫਿਰ ਆਪਣੇ ਭਰਾ ਨੂੰ ਮਿਲ ਕੇ ਕੋਈ ਫੈਸਲਾ ਲੈਣਗੇ।
ਜ਼ਿਕਰਯੋਗ ਹੈ ਕਿ ਸੰਗਰੂਰ ਸੀਟ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਕੀਤੀ ਗਈ ਸੀ। ਹਾਲਾਂਕਿ ਆਮ ਆਦਮੀ ਪਾਰਟੀ ਨੇ ਇਥੋਂ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸਾਰੀਆਂ ਪਾਰਟੀਆਂ ਇਨ੍ਹਾਂ ਚੋਣਾਂ ਲਈ ਪੂਰਾ ਜ਼ੋਰ ਲਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: