ਲੁਧਿਆਣਾ : ਪਿਛਲੇ ਲੰਮੇ ਸਮੇਂ ਤੋਂ ਮਨੁੱਖੀ ਅਧਿਕਾਰ ਝੰਡੇ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਵਾਲੀ ਬੀਬੀ ਜਸਵਿੰਦਰ ਕੌਰ ਸੋਹਲ ਵੱਲੋਂ ਸੰਘਰਸ਼ ਨੂੰ ਵੱਡੀ ਪੱਧਰ ‘ਤੇ ਲਿਜਾਣ ਲਈ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀ ਸ਼ੁਰੂਆਤ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮਿਲਕੇ ਵਿਚਾਰ-ਵਟਾਂਦਰਾ ਉਪਰੰਤ ਸੱਦਾ ਦੇਣ ਨਾਲ ਕੀਤੀ।
ਭਾਈ ਰਾਜੋਆਣਾ ਦੇ ਘਰ ਪਹੁੰਚ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਬੀਬੀ ਜਸਵਿੰਦਰ ਕੌਰ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਕੱਲ੍ਹ 15 ਅਕਤੂਬਰ ਅੰਮ੍ਰਿਤਸਰ ਸਾਹਿਬ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ‘ਚ ਲੋਕਤੰਤਰੀ ਢੰਗ ਨਾਲ ਸੰਘਰਸ਼ ਨੂੰ ਦਾਇਰੇ ਨੂੰ ਵਿਸ਼ਾਲ ਕੀਤਾ ਜਾਵੇਗਾ ਅਤੇ ਹੋਰ ਮਨੁੱਖੀ ਅਧਿਕਾਰ ਜੱਥੇਬੰਦੀਆਂ ਨੂੰ ਸ਼ਾਮਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਹ ਵੀ ਪੜ੍ਹੋ : ਡਿਊਟੀ ਵਾਲੀ ਜੇਲ੍ਹ ‘ਚ ਹੀ ਡਕਿਆ ਗਿਆ ਜੇਲ੍ਹਰ, ਕੈਦੀਆਂ ਤੋਂ ਹੁਣ ਤੱਕ ਵਸੂਲ ਚੁੱਕਾ ਲੱਖਾਂ ਰੁਪਏ
ਇਥੇ ਜ਼ਿਕਰਯੋਗ ਹੈ ਕਿ ਬੀਬੀ ਸੋਹਲ ਦੀ ਅਗਵਾਈ ‘ਚ ਪਿੱਛਲੇ ਲੰਮੇ ਸਮੇਂ ਤੋਂ ਚੰਡੀਗੜ੍ਹ, ਜਲੰਧਰ, ਮਾਲੇਰਕੋਟਲਾ ਸਮੇਤ ਵੱਖ-ਵੱਖ ਸ਼ਹਿਰਾਂ ‘ਚ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਬਾਰੇ ਜਾਗਰੂਕਤਾ ਪੋ੍ਰਗਰਾਮ ਉਲੀਕੇ ਜਾ ਚੁੱਕੇ ਹਨ, ਜਿਸ ‘ਚ ਕਲਾਕਾਰ, ਘੱਟ ਗਿਣਤੀ ਮੁਸਲਮਾਨ ਵਰਗ ਅਤੇ ਸਿੱਖ ਸੰਸਥਾਵਾਂ ਸ਼ਮੂਲੀਅਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਅੱਜ ਦੀ ਫੇਰੀ ਤੋਂ ਬਹੁਤ ਵੱਡਾ ਸਹਿਯੋਗ ਤੇ ਹੌਸਲਾ ਮਿਲਣ ਦਾ ਜ਼ਿਕਰ ਕੀਤਾ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਹਰਲੀਨ ਕੌਰ ਤੇ ਬਲਵੀਰ ਕੌਰ ਲਾਇਲਪੁਰੀ ਆਦਿ ਆਗੂ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -: