ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਹੋਈ ਬੇਅਦਬੀ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਪੂਰਥਲਾ ਬੇਅਦਬੀ ਉਤੇ ਵੱਡਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੀ ਕੋਈ ਘਟਨਾ ਨਹੀਂ ਹੋਈ ਕਿਉਂਕਿ ਅਜੇ ਤੱਕ ਕੋਈ ਸਬੂਤ ਨਹੀਂ ਮਿਲਿਆ ਹੈ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਬੇਅਦਬੀ ਹੋਈ ਹੈ। ਇਸ ਦੇ ਤੁਰੰਤ ਬਾਅਦ ਪੁਲਿਸ ਵੱਲੋਂ ਇਸ ਪੂਰੇ ਮਾਮਲੇ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਨੌਜਵਾਨ ਦੇ ਕਤਲ ਮਾਮਲੇ ਵਿਚ ਗੁਰਦੁਆਰੇ ਦੇ ਪ੍ਰਬੰਧਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪਿੰਡ ਨਿਜਾਮਪੁਰ ਸਥਿਤ ਗੁਰਦੁਆਰੇ ਦੇ ਮੁੱਖ ਗ੍ਰੰਥੀ ਬਾਬਾ ਅਮਰਜੀਤ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਸੇਵਾਦਾਰ ਖਿਲਾਫ ਧਾਰਾ 302 ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਭੀੜ ਵੱਲੋਂ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਤੇ ਐੱਸ. ਐੱਸ. ਪੀ. ਦੀ ਹਾਜ਼ਰੀ ਵਿਚ ਇਹ ਕਤਲ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਕਪੂਰਥਲਾ ਵਿਚ ਬੇਅਦਬੀ ਦਾ ਝੂਠਾ ਦੋਸ਼ ਲਗਾ ਕੇ ਕਤਲ ਕੀਤੇ ਨੌਜਵਾਨ ਨੂੰ ਤਲਵਾਰਾਂ ਨਾਲ ਕੱਟ ਕੇ ਬੇਰਹਿਮੀ ਨਾਲ ਕੱਟਿਆ ਗਿਆ। ਪੋਸਟਮਾਰਟਮ ਤੋਂ ਬਾਅਦ ਡਾਕਟਰਾਂ ਨੂੰ ਨੌਜਵਾਨ ਨੇ ਸਰੀਰ ‘ਤੇ 30 ਕੱਟ ਮਿਲੇ ਸੀ। ਡਾਕਟਰਾਂ ਦੀ 5 ਮੈਂਬਰੀ ਬੋਰਡ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ। ਇਸ ਵਿਚ ਨੌਜਵਾਨ ਦੇ ਗਰਦਨ, ਸਿਰ, ਛਾਤੀ ‘ਤੇ ਡੂੰਘੇ ਜ਼ਖਮ ਮਿਲੇ ਸਨ। ਘਟਨਾ ਤੋਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ ਲੈਣ ਕੋਈ ਨਹੀਂ ਆਇਆ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਸਸਕਾਰ ਕਰ ਦਿੱਤਾ।