ਆਮ ਆਦਮੀ ਪਾਰਟੀ ਦੀ ਸਰਕਾਰ ਫੁੱਲ ਐਕਸ਼ਨ ਵਿਚ ਹੈ। ਜੇਕਰ ਕੋਈ ਰਿਸ਼ਵਤ ਲੈਂਦਾ ਫੜਿਆ ਜਾਂਦਾ ਹੈ ਜਾਂ ਡਿਊਟੀ ਦੌਰਾਨ ਕੁਤਾਹੀ ਕਰਦਾ ਹੈ ਤਾਂ ਛਾਪੇ ਮਾਰ ਕੇ ਤੁਰੰਤ ਉਸ ਉਤੇ ਕਾਰਵਾਈ ਕੀਤੀ ਜਾਦੀ ਹੈ। ਅਜਿਹਾ ਹੀ ਇੱਕ ਮਾਮਲਾ ਬਾਘਾਪੁਰਾਣਾ ਤੋਂ ਸਾਹਮਣੇ ਆਇਆ ਹੈ।
ਇਥੇ ਇੱਕ ਬੀਡੀਪੀਓ ਨਿਰਮਲ ਸਿੰਘ, ਬਾਘਾਪੁਰਾਣਾ ਨੂੰ ਉਸ ਸਮੇਂ ਦਬੋਚ ਲਿਆ ਗਿਆ ਜਦੋਂ ਉਹ ਡਿਊਟੀ ਦੌਰਾਨ ਬੈੱਡ ‘ਤੇ ਆਰਾਮ ਫਰਮਾ ਰਿਹਾ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਬੀਡੀਪੀਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬੈੱਡ ‘ਤੇ ਆਰਾਮ ਕਰਨ ਵਾਲਾ ਬੀਡੀਪੀਓ ਸਸਪੈਂਡ, ਪੰਚਾਇਤ ਮੰਤਰੀ ਨੇ ਲਿਆ ਐਕਸ਼ਨ
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਇੱਕ ਵੀਡੀਓ ਸਾਹਮਣੇ ਆਈ ਸੀ ਕਿ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲੋਕ ਉਨ੍ਹਾਂ ਕੋਲੋਂ ਕੰਮ ਕਰਵਾਉਣ ਲਈ ਆਉਂਦੇ ਹਨ ਤੇ ਉਹ ਪਿੱਛੇ ਕਮਰੇ ਵਿਚ ਆਰਾਮ ਫਰਮਾ ਰਹੇ ਹੁੰਦੇ ਹਨ। ਇਸੇ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ ਦੀ ਵੀਡੀਓ ਬਣਾਈ ਤੇ ਵਾਇਰਲ ਕਰ ਦਿੱਤੀ ਜਿਸ ‘ਤੇ ਕਾਰਵਾਈ ਕਰਦਿਆਂ ਬੀਡੀਪੀਓ ਨਿਰਮਲ ਸਿੰਘ ਨੂੰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਸਪੈਂਡ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਪ੍ਰਸ਼ਾਸਨਿਕ ਸੁਧਾਰ ਦੀ ਗੱਲ ਕੀਤੀ ਜਾਂਦੀ ਰਹੀ ਹੈ ਜਿਸ ਤਹਿਤ ‘ਆਪ’ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਵੱਲੋਂ ਲਗਾਤਾਰ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਤੇ ਛਾਪੇ ਮਾਰ ਕੇ ਕੁਤਾਹੀ ਕਰਨ ਵਾਲੇ ਅਫਸਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।