ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਮੁਤਾਬਕ ਮਮਦੋਟ ਦੇ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਸਰਬਜੀਤ ਸਿੰਘ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਰਬਜੀਤ ਸਿੰਘ ਨੂੰ ਭਲਕੇ ਵਿਜੀਲੈਂਸ ਬਿਊਰੋ ਨੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਮੁਅੱਤਲੀ ਮਿਆਦ ਦੌਰਾਨ ਮੁਲਾਜ਼ਮ ਦਾ ਮੁੱਖ ਦਫਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਫਿਰੋਜ਼ਪੁਰ ਦਾ ਦਫਤਰ ਹੋਵੇਗਾ।
ਇਹ ਵੀ ਪੜ੍ਹੋ : Google ਨੇ ਇਕੱਠੇ ਬੰਦ ਕਰ ਦਿੱਤੇ ਬਹੁਤ ਸਾਰੇ ਫੀਚਰਸ, ਹੁਣ ਅਸਿਸਟੈਂਟ ਨਾਲ ਨਹੀਂ ਮਿਲਣਗੀਆਂ ਇਹ ਸਹੂਲਤਾਂ
ਇਸ ਦੌਰਾਨ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨੂੰ ਉਸ ਦੇ ਤਰਕਪੂਰਨ ਅੰਜਾਮ ਤੱਕ ਪਹੁੰਚਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –