ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਵਿਚ ਟੋਲ ਪਲਾਜ਼ਿਆਂ ‘ਤੇ ਲਗਾਏ ਗਏ ਧਰਨੇ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹਿਣਗੇ।
ਉਗਰਾਹਾਂ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ 15 ਦਸੰਬਰ ਨੂੰ ਸਾਰੇ ਟੋਲ ਪਲਾਜ਼ਿਆਂ ‘ਤੇ ਧਰਨੇ ਚੁੱਕਣ ਦਾ ਐਲਾਨ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਪਲਾਜ਼ਿਆਂ ‘ਤੇ ਟੋਲ ਟੈਕਸ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਵਧਾਏ ਗਏ ਰੇਟ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਹਰਿਆਣਾ ਸਰਕਾਰ ਵੱਲੋਂ ਟੋਲ ਵਸੂਲੀ ਸ਼ੁਰੂ ਹੋ ਚੁੱਕੀ ਹੈ ਪਰ ਪੰਜਾਬ ਵਿਚ ਕੁਝ ਥਾਵਾਂ ‘ਤੇ ਜਿਥੇ ਉਗਰਾਹਾਂ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ ਸੀ, ਟੋਲ ਵਸੂਲੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਵਾਲੇ ਰੇਟ ਬਹਾਲ ਕਰੇ, ਨਹੀਂ ਤਾਂ ਧਰਨਾ ਜਾਹੀ ਰਹੇਗਾ।