ਵਿਦੇਸ਼ ਦੀ ਟਿਕਟ ਕਰਾ ਚੁੱਕੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕਤਰ ਏਅਰਵੇਰਜ਼ ਦੀਆਂ ਦੋਹਾ-ਅੰਮ੍ਰਿਤਸਰ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। 18 ਦਸੰਬਰ ਤੋਂ 31 ਮਾਰਚ 2022 ਤੱਕ ਉਡਾਣਾਂ ਦੀ ਬੁਕਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ ਜਿਸ ‘ਤੇ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਰ ਸਿੰਘ ਗੁਮਟਾਲਾ ਵੱਲੋਂ ਚਿੰਤਾ ਪ੍ਰਗਟਾਈ ਗਈ ਹੈ।
ਗੁਮਟਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ 18 ਦਸੰਬਰ ਤੋਂ ਬਾਅਦ ਦੀਆਂ ਉਡਾਣਾਂ ਰੱਦ ਕੀਤੇ ਜਾਣ ਦੇ ਨੋਟਿਸ ਮਿਲੇ ਹਨ। ਉਨ੍ਹਾਂ ਨੂੰ ਏਅਰਲਾਈਨ ਵੱਲੋਂ ਦਿੱਲੀ ਰਾਹੀਂ ਉਡਾਣ ਭਰਨ ਜਾਂ ਆਪਣੀਆਂ ਟਿਕਟਾਂ ਦੇ ਪੈਸੇ ਵਾਪਸ ਲੈਣ ਦਾ ਵਿਕਲਪ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਯਾਤਰੀਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਏਅਰ-ਬਬਲ ਦੀਆਂ ਕੁੱਝ ਸੀਮਾਵਾਂ ਕਾਰਨ ਏਅਰਲਾਈਨ ਅੰਮ੍ਰਿਤਸਰ ਤੋਂ ਆਪਣੀਆਂ ਉਡਾਣਾਂ ਨੂੰ ਮੁਅੱਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕੋਵਿਡ ਕਾਰਨ ਭਾਰਤ ਵੱਲੋਂ ਸ਼ੁਰੂ ਕੀਤੇ ਕਦੇ ਗਏ ਇਹ ਅਸਥਾਈ ਹਵਾਈ ਸਮਝੌਤੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਇਸ ਖੇਤਰ ਦੇ ਯਾਤਰੀਆਂ ਲਈ ਵੀ ਬਹੁਤ ਅਸੁਵਿਧਾ ਪੈਦਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਉਨ੍ਹਾਂ ਦੱਸਿਆ ਕਿ ਕਤਰ ਏਅਰਵੇਜ਼ ਅੰਮ੍ਰਿਤਸਰ ਨੂੰ ਪਿਛਲੇ 12 ਸਾਲਾਂ ਤੋਂ ਦੋਹਾ ਰਾਹੀਂ ਦੁਨੀਆ ਭਰ ਦੇ 100 ਤੋਂ ਵੀ ਵੱਧ ਸ਼ਹਿਰਾਂ ਨਾਲ ਜੋੜ ਰਹੀ ਹੈ ਜਿਸ ਵਿੱਚ ਯੂਰਪ, ਅਮਰੀਕਾ, ਕੈਨੇਡਾ, ਆਸਟ੍ਰੇਲੀਆ ਆਦਿ ਸ਼ਾਮਲ ਹਨ। ਦੁਨੀਆ ਭਰ ਵਿੱਚ ਵਸਦੇ ਪੰਜਾਬੀ ਦਿੱਲੀ ਦੀ ਬਜਾਏ ਦੋਹਾ ਰਾਹੀਂ ਅੰਮ੍ਰਿਤਸਰ ਲਈ ਉਡਾਣਾਂ ਨੂੰ ਪਹਿਲ ਦਿੰਦੇ ਹਨ ਕਿਉਂਕਿ ਦਿੱਲੀ ਦੇ ਰਸਤੇ ਯਾਤਰਾ ਕਰਨ ਵਿੱਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਦਿੱਲੀ ਤੋਂ ਅੰਮ੍ਰਿਤਸਰ ਲਈ ਉਡਾਣ ਭਰਨ ਲਈ ਲੰਬੇ ਸਮੇਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਸਮਾਨ ਨੂੰ ਵੀ ਮੁੜ ਤੋਂ ਜਮ੍ਹਾ ਕਰਵਾਉਣਾ ਪੈਂਦਾ ਹੈ। ਗੁਮਟਾਲਾ ਨੇ ਕਿਹਾ ਕਿ ਜੇਕਰ ਭਾਰਤ ਦੀਆਂ ਹਵਾਈ ਕੰਪਨੀਆਂ ਅੰਮ੍ਰਿਤਸਰ ਤੋਂ ਮਸਕਟ, ਬਹਿਰੀਨ, ਇਟਲੀ, ਦੋਹਾ ਆਦਿ ਲਈ ਸਿੱਧੀਆਂ ਉਡਾਣਾਂ ਚਲਾਉਣ ਤੋਂ ਅਸਮਰਥ ਹਨ, ਤਾਂ ਵਿਦੇਸ਼ੀ ਹਵਾਈ ਕੰਪਨੀਆਂ ਲਈ ਉਡਾਣਾਂ ਨੂੰ ਇਜਾਜ਼ਤ ਨਾ ਦੇਣ ਦੀ ਬਜਾਏ, ਸਰਕਾਰ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਲਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਯਾਤਰੀ ਦਿੱਲੀ ਤੋਂ ਸਫਰ ਕਰਨ ਦੀ ਅਸੁਵਿਧਾ ਤੋਂ ਬੱਚ ਸਕਣ।