ਗੁਜਰਾਤ ਤੇ ਹਿਮਾਚਲ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ 27 ਸਾਲਾਂ ਤੋਂ ਭਾਜਪਾ ਦਾ ਰਾਜ ਹੈ। ਹਿਮਾਚਲ ਵਿਚ ਵੀ ਭਾਜਪਾ ਦੀ ਸਰਕਾਰ ਚੱਲ ਰਹੀ ਹੈ। ਇਸ ਵਾਰ ਗੁਜਰਾਤ ਦੇ ਵਿਧਾਨ ਸਭਾ ਚੋਣਾਂ ‘ਤੇ ਸਾਰਿਆਂ ਦੀਆਂ ਨਜ਼ਰਾਂ ਹਨ। ਪੰਜਾਬ ਵਿਚ ਸਰਕਾਰ ਬਣਾਉਣ ਦੇ ਬਾਅਦ ਜੋਸ਼ ਨਾਲ ਭਰੀ ਆਮ ਆਦਮੀ ਪਾਰਟੀ ਨੂੰ ਗੁਜਰਾਤ ਵਿਚ ਸੰਭਾਵਨਾਵਾਂ ਦਿਖ ਰਹੀਆਂ ਹਨ।
ਕੇਜਰੀਵਾਲ ਦੀ ਪਾਰਟੀ ‘ਆਪ’ ਗੁਜਰਾਤ ਵਿਚ ਚੋਣ ਲੜ ਰਹੀ ਹੈ। ਇਸੇ ਵਜ੍ਹਾ ਨਾਲ ਗੁਜਰਾਤ ਵਿਚ ਤ੍ਰਿਕੋਣੀ ਚੁਣਾਵ ਮੰਨਿਆ ਜਾ ਰਿਹਾ ਹੈ। ਇਸ ਵਿਚ ਦੋਵੇਂ ਸੂਬਿਆਂ ਵਿਚ ਕਿਸ ਪਾਰਟੀ ਦੀ ਸਰਕਾਰ ਬਣੇਗੀ, ਇਸ ਨੂੰ ਲੈ ਕੇ ਚੋਣ ਰਣਨੀਤੀ ਕਾਰ ਮੰਨੇ ਜਾਣ ਵਾਲੇ ਪ੍ਰਸ਼ਾਂਤ ਕਿਸ਼ੋਰ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇੰ ਸੂਬਿਆਂ ਵਿਚ ਭਾਜਪਾ ਦੀ ਸਰਕਾਰ ਬਣੇਗੀ।
ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਜਿੱਤ ਦਰਜ ਕਰੇਗੀ ਤੇ ਸਰਕਾਰ ਬਣਾਏਗੀ। ਪੀਕੇ ਨੇ ਕਿਹਾ ਕਿ ਦੋਵੇਂ ਸੂਬਿਆਂ ਵਿਚ ਭਾਜਪਾ ਦੇ ਪੱਖ ਵਿਚ ਹਵਾ ਚੱਲ ਰਹੀ ਹੈ। ਗੁਜਰਾਤ ਵਿਚ ਆਮ ਆਦਮੀ ਪਾਰਟੀ ਚੋਣ ਲੜ ਰਹੀ ਹੈ। ਹਿਮਾਚਲ ‘ਚ ਵੀ ‘ਆਪ’ ਦਾ ਅਸਰ ਨਹੀਂ ਹੈ। ਪੀਕੇ ਨੇ ਰਾਹੁਲ ਗਾਂਧੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਗੁਜਰਾਤ ਤੇ ਹਿਮਾਚਲ ਵਿਚ ਚੋਣਾਂ ਹਨ ਪਰ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਚੋਣਾਂ ਛੱਡ ਕੇ ਕੇਰਲ ਵਿਚ ‘ਭਾਰਤ ਜੋੜੋ ਯਾਤਰਾ’ ਕੱਢ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਰਾਜਨੀਤਕ ਮਾਹਿਰ ਪੀਕੇ ਨੇ ਨਿਤਿਸ਼ ਕੁਮਾਰ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਕੁਰਸੀ ਦੇ ਲਾਲਚੀ ਹੈ ਪਰ ਹੁਣ ਉਨ੍ਹਾਂ ਦੀ ਸਿਆਸੀ ਪਾਰਟੀ ਸਮਾਪਤੀ ਵੱਲ ਹੈ। ਤਾਂ ਹੀ ਉਨ੍ਹਾਂ ਨੇ ਸੀਐੱਮ ਬਣੇ ਰਹਿਣ ਲਈ 9ਵੀਂ ਫੇਲ ਨੂੰ ਬਿਹਾਰ ਦਾ ਉਪ ਮੁੱਖ ਮੰਤਰੀ ਬਣਾ ਦਿੱਤਾ।