ਪੰਜਾਬ ਦੇ ਅਬੋਹਰ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਤੜਕੇ ਅਬੋਹਰ ਦੇ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿੱਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਵਾਹਨ ਚੋਰੀ ਕਰਨ ਵਾਲਿਆਂ ਦਾ ਪਿੱਛਾ ਕਰਦੇ ਹੋਏ ਪਹੁੰਚੀ ਯੂਪੀ, 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਜਾਣਕਾਰੀ ਅਨੁਸਾਰ ਇਹ ਪਾੜ ਲੱਗਭਗ 80 ਫੁਟ ਦਾ ਹੈ ਜਿਸ ਵਿਚੋਂ ਪਾਣੀ ਨਿਕਲ ਕੇ ਖੇਤਾਂ ਵਿਚ ਜਾ ਵੜਿਆ। ਜਿਸ ਕਾਰਨ ਫ਼ਸਲਾ ਨੂੰ ਕਾਫੀ ਨੁਕਸਾਨ ਹੋਇਆ ਹੈ। ਫਿਲਹਾਲ ਇਸ ਦੀ ਜਾਣਕਾਰੀ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ਵੀ ਇਸੇ ਪਿੰਡ ਨੇ ਹੰਢਾਈ ਸੀ ਜਿਸ ਵਿਚ ਕਿਸਾਨਾਂ ਦੀ ਸਾਰੀ ਫ਼ਸਲ ਤਬਾਹ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ : –