ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗੰਨਾ ਉਤਪਾਦਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਹਿਕਾਰੀ ਖੰਡ ਮਿੱਲ, ਗੁਰਦਾਸਪੁਰ ਦੀ ਮੌਜੂਦਾ ਸਮਰੱਥਾ 2000 ਟੀ.ਸੀ.ਡੀ. ਤੋਂ ਵਧਾ ਕੇ 5000 ਟੀ.ਸੀ.ਡੀ. ਕਰਨ ਦੇ 413.80 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।
ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਧੀ ਹੋਈ ਸਮਰੱਥਾ ਨਾਲ ਮਿੱਲ ਰੋਜ਼ਾਨਾ 50,000 ਤੋਂ 60,000 ਟਨ ਗੰਨੇ ਦੀ ਪਿੜਾਈ ਕਰੇਗੀ ਅਤੇ ਸੂਬੇ ਦੇ ਗਰਿੱਡ ਨੂੰ 20 ਮੈਗਾਵਾਟ ਬਿਜਲੀ ਸਪਲਾਈ ਵੀ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 413.80 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਜਿਸ ਵਿੱਚੋਂ 369 ਕਰੋੜ ਰਪਏ ਪਲਾਂਟ, ਮਸ਼ੀਨਰੀ ਅਤੇ ਨਿਰਮਾਣ ਕਾਰਜਾਂ ਉਤੇ ਖਰਚ ਕੀਤੇ ਜਾਣੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਤੋਂ ਇਲਾਵਾ 120 ਕੇ.ਐਲ.ਪੀ.ਡੀ. ਦੀ ਸਮਰੱਥਾ ਵਾਲਾ ਈਥਾਨੌਲ ਪਲਾਂਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਕਿਉਂਕਿ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ 5000 ਟੀ.ਸੀ.ਡੀ. ਸਮਰੱਥਾ ਨਾਲ 28 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਵੀ ਮਿੱਲ ਵਿੱਚ ਲੱਗੇਗਾ। ਉਨ੍ਹਾਂ ਕਿਹਾ ਕਿ ਇਹ ਮਿੱਲ ਨਾ ਸਿਰਫ਼ ਬਿਜਲੀ ਪੈਦਾ ਕਰੇਗੀ ਸਗੋਂ ਸਲਫਰ ਰਹਿਤ ਖੰਡ ਵੀ ਬਣਾਏਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਛੇਤੀ ਹੀ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲਣ ਲੱਗ ਜਾਵੇਗੀ।