ਅੰਮ੍ਰਿਤਸਰ ਵਿਚ 24 ਘੰਟਿਆਂ ਵਿਚ ਗੋਲੀਆਂ ਚੱਲਣ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਦੂਜੀ ਵਾਰ ਗੋਲੀਆਂ ਛੇਹਰਟਾ ਥਾਣੇ ਦੇ ਨੇੜੇ ਰੇਲਵੇ ਲਾਈਨਾਂ ਕੋਲ ਚੱਲੀਆਂ। ਗੋਲੀਆਂ ਚੱਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਜ਼ਖਮੀ ਨੌਜਵਾਨ ਨੂੰ ਪ੍ਰਾਈਵੇਟ ਹਸਪਤਾਲ ਲਿਜਾਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦੇ ਨਾਲ ਕਾ ਵਿਚ ਬੈਠੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋੰ ਹੋਈ ਹੈ। ਪੇਸ਼ੇ ਤੋਂ ਕਿਸਾਨ ਗੋਪੀ ਛੇਹਰਟਾ ਸਾਮਾਨ ਲੈਣ ਲਈ ਆਇਆ ਸੀ। ਘਰ ਵਲ ਪਰਤਦੇ ਸਮੇਂ ਉਸ ਨਾਲ ਇਹ ਘਟਨਾ ਵਾਪਰੀ। ਪੁਲਿਸ ਦਾ ਕਹਿਣਾ ਹੈ ਕਿ ਕਾਰ ਵਿਚ ਜਾਂਦੇ ਹੋਏ ਕਿਸੇ ਗੱਲ ਨੂੰ ਲੈ ਕੇ ਉਸ ਦਾ ਝਗੜਾ ਹੋ ਗਿਆ ਅਤੇ ਉਸ ‘ਤੇ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਮਾਰਨ ਦੇ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਏ। ਪੁਲਿਸ ਨੇ ਮ੍ਰਿਤਕ ਦੇ ਨਾਲ ਕਾਰ ਵਿਚ ਬੈਠੇ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ। ਇਸ ਤੋਂ ਵਧ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ।
ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਕਾਰ ਵਿਚ ਨਹੀਂ ਕੀਤਾ ਗਿਆ। ਉਸ ਨੂੰ ਬਾਹਰ ਗੋਲੀਆਂ ਮਾਰੀਆਂ ਗਈਆਂ ਅਤੇ ਜ਼ਖਮੀ ਹਾਲਤ ਵਿਚ ਕਾਰ ਵਿਚ ਬਿਠਾਇਆ ਗਿਆ। ਜਦੋਂ ਗੋਪੀ ਨੂੰ ਗੋਲੀ ਲੱਗਣ ਦੇ ਬਾਅਦ ਹਸਪਤਾਲ ਲਿਜਾਂਦਾ ਗਿਆ ਤਾਂ ਉਸ ਦਾ ਸਰੀਰ ਠੰਡਾ ਹੋ ਚੁੱਕਾ ਸੀ। ਇੰਨਾ ਹੀ ਨਹੀਂ, ਜਦੋਂ ਸਾਰੇ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਕਾਰ ਸਟਾਰਟ ਸੀ। ਪੁਲਿਸ ਅਜੇ ਇਸ ਮਾਮਲੇ ਵਿਚ ਕੁਝ ਸਪੱਸ਼ਟ ਨਹੀਂ ਕਰ ਸਕੀ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕੀਤਾ ਹੈ। ਫੜੇ ਗਏ ਨੌਜਵਾਨ ਤੋਂ ਪੁੱਛਗਿਛ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: