ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੇੜਲੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਦੀ ਵੀਰਵਾਰ ਸਵੇਰੇ ਚੀਨਾ ਦੋਸੜਕਾ ਦੇ ਡੰਪ ਨੇੜੇ ਤਿੰਨ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। SSP ਸੁਰਿੰਦਰ ਲਾਂਬਾ ਵੀ ਮੌਕੇ ‘ਤੇ ਪਹੁੰਚ ਗਏ ਹਨ।
ਜਾਣਕਾਰੀ ਅਨੁਸਾਰ ਸਰਪੰਚ ਸੰਦੀਪ ਦੀ ਟਾਈਲਾਂ ਦੀ ਫੈਕਟਰੀ ਹੈ। ਮ੍ਰਿਤਕ ਸਰਪੰਚ ਨੇ ਅਕਸਰ ਹੀ ਨਸ਼ੇੜੀਆਂ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਆਵਾਜ਼ ਉਠਾਈ। ਜਿਸ ਕਾਰਨ ਉਸ ਨੂੰ ਕਈ ਵਾਰ ਧਮਕੀਆਂ ਵੀ ਮਿਲੀਆਂ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ DSP ਤਲਵਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਸੰਦੀਪ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੂੰ ਮੌਕੇ ‘ਤੇ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ
DSP ਤਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਆਏ ਅਤੇ ਸਰਪੰਚ ਸੰਦੀਪ ‘ਤੇ ਚਲਾਈਆਂ ਗਈਆਂ ਗੋਲੀਆਂ। ਸਰਪੰਚ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਇਹ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਗੋਲੀਆਂ ਲੱਗਣ ਨਾਲ ਸਰਪੰਚ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਤਿੰਨ ਮੁਲਜ਼ਮਾਂ ਦੇ ਨਾਂ ਸਾਹਮਣੇ ਆਏ ਹਨ। ਮੁਲਜ਼ਮ ਨੇੜਲੇ ਪਿੰਡ ਦੇ ਦੱਸੇ ਜਾਂਦੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”