ਫਗਵਾੜਾ ਸਥਿਤ ਇੱਕ ਨਿਜੀ ਯੂਨੀਵਰਸਿਟੀ ਨੇੜੇ ਕੁਝ ਹਥਿਆਰਬੰਦ ਬਦਮਾਸ਼ਾਂ ਵੱਲੋਂ ਨੌਜਵਾਨਾਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਯੂਨੀਵਰਸਿਟੀ ਦੇ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ ਗੋਲੀਆਂ ਵੀ ਚਲਾਈਆਂ ਗਈਆਂ। ਇਸ ਹਮਲੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ। ਹਮਲੇ ਵਿੱਚ ਦੋ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖਬਰ ਹੈ।
ਹਮਲੇ ਵਿੱਚ ਜ਼ਖ਼ਮੀ ਹੋਏ ਅਰਜੁਨ ਸਿੰਘ ਰਾਣਾ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਅਰਜੁਨ ਸਿੰਘ ਨੇ ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਦੂਜੇ ਪੀਜੀ ਵਿੱਚ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ।
ਇਹ ਵੀ ਪੜ੍ਹੋ : G20 ਹੁਣ ਬਣਿਆ G21, ਅਫਰੀਕਨ ਯੂਨੀਅਨ ਨੂੰ ਮਿਲੀ ਮੈਂਬਰਸ਼ਿਪ, PM ਮੋਦੀ ਨੇ ਕੀਤਾ ਐਲਾਨ
ਅਰਜੁਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਸ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜੁਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇੱਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।
ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ‘ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ ‘ਚੋਂ ਰੌਸ਼ਨ ਹਮੇਸ਼ਾ ਪੁਲਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿੱਚ ਹੀ ਚਲਾ ਗਿਆ ਸੀ। ਉਨ੍ਹਾਂ ਉਸ ਨੂੰ ਪੁਲੀਸ ਦੀ ਗੱਡੀ ਵਿੱਚ ਬਿਠਾ ਕੇ ਭਜਾ ਕੇ ਲਿਜਾਣ ਦੀ ਕੋਸ਼ਿਸ਼ ਵੀ ਕੀਤੀ।
ਵੀਡੀਓ ਲਈ ਕਲਿੱਕ ਕਰੋ -: