ਕਿਸਾਨਾਂ ਦੇ ਪ੍ਰਦਰਸ਼ਨ ਵਿਚ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਤੇ ਕੇਂਦਰ ਦੇ ਅਧਿਕਾਰੀਆਂ ਦਰਮਿਆਨ ਫਿਰ ਤੋਂ ਮੀਟਿੰਗ ਹੋਣ ਜਾ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਸਣੇ ਕਈ ਵੱਡੇ ਕਿਸਾਨ ਆਗੂ ਮੀਟਿੰਗ ਲਈ ਪਹੁੰਚ ਚੁੱਕੇ ਹਨ। ਕਿਸਾਨਾਂ ਮੁਤਾਬਕ ਕੇਂਦਰ ਵੱਲੋਂ ਮੀਟਿੰਗ ਦੀ ਕਾਲ ਆਈ ਹੈ। ਕੇਂਦਰੀ ਮੰਤਰੀ ਚੰਡੀਗੜ੍ਹ ਆ ਕੇ ਕਿਸਾਨਾਂ ਨਾਲ ਬੈਠਕ ਕਰਨਗੇ। ਇਸਦੇ ਬਾਅਦ ਕਿਸਾਨਾਂ ਨੇ ਸ਼ਾਮ ਤੱਕ ਦਿੱਲੀ ਕੂਚ ਰੋਕ ਦਿੱਤਾ ਹੈ। ਬੈਠਕ ਦੇ ਨਤੀਜੇ ‘ਤੇ ਅੱਗੇ ਦੀ ਰਣਨੀਤੀ ਬਣੇਗੀ।
ਇਸੇ ਦਰਮਿਆਨ ਇਹ ਵੀ ਖਬਰ ਹੈ ਕਿ ਕਿਸਾਨਾਂ ਨੇ ਕਿਹਾ ਹੈ ਕਿ ਪਹਿਲਾਂ ਪੁਲਿਸ ਦੇ ਐਕਸ਼ਨ ਨੂੰ ਰੋਕਿਆ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੰਗਾਂ ਨੂੰ ਲੈ ਕੇਂਦਰ ਸਰਕਾਰ ਤੇ ਕਿਸਾਨਾਂ ਵਿਚ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਉਸ ਦਾ ਕੋਈ ਨਤੀਜਾ ਨਹੀਂ ਨਿਕਲਿਆ ਸੀ।ਇਸਦੇ ਬਾਅਦ ਪੰਜਾਬ ਤੇ ਹਰਿਆਣਾ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਦਿੱਲੀ ਵਿਚ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਹੋਵੇਗੀ ਪ੍ਰੇਸ਼ਾਨੀ, ਪੰਜਾਬ ਨੇ ਅੰਬਾਲਾ-ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਕੀਤੀ ਬੰਦ
ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਨੂੰ ਪੰਜਾਬ ਤੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਰੋਕ ਲਿਆ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –