ਚੰਡੀਗੜ੍ਹ : ਪੰਜਾਬ ਵਿੱਚ ਬੱਸ ਰਾਹੀਂ ਸਫਰ ਕਰਨ ਵਾਲੇ ਮੁਸਾਫਰਾਂ ਨੂੰ ਇੱਕ ਵਾਰ ਫਿਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅੱਜ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਨਗੇ।
ਇਸ ਦੇ ਚੱਲਦਿਆਂ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬੱਸ ਸਟੈਂਡ ਦੇ ਗੇਟ ਬੰਦ ਰੱਖੇ ਜਾਣਗੇ। ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਅੱਜ ਤੱਕ ਲਈ ਚਿਤਾਵਨੀ ਦਿੱਤੀ ਸੀ ਕਿ ਜੇਕਰ 14 ਸਤੰਬਰ ਨੂੰ ਲਏ ਗਏ ਫੈਸਲਿਆਂ ਨੂੰ ਲਾਗੂ ਨਾ ਕੀਤਾ ਗਿਆ ਤਾਂ 6 ਅਕਤੂਬਰ ਨੂੰ ਸੂਬੇ ਭਰ ਦੇ ਬੱਸ ਅੱਡੇ ਚਾਰ ਘੰਟਿਆਂ ਲਈ ਬੰਦ ਕਰ ਦਿੱਤੇ ਜਾਣਗੇ।
ਦੱਸਣਯੋਗ ਹੈ ਕਿ 14 ਸਤੰਬਰ ਨੂੰ ਇਕਰਾਰਨਾਮੇ ਪੂਰਾ ਕਰਨ ਲਈ ਸਰਕਾਰ ਵੱਲੋਂ 8 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਇਹ ਫੈਸਲਾ 15 ਸਤੰਬਰ ਤੋਂ ਤਨਖਾਹ ਵਿੱਚ 30 ਫੀਸਦੀ ਵਾਧੇ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਿਆ ਗਿਆ ਸੀ। ਇਸ ਤੋਂ ਇਲਾਵਾ ਹੜਤਾਲ ਦੇ ਦਿਨਾਂ ਲਈ ਬਿਨਾਂ ਕਟੌਤੀ ਦੇ ਤਨਖਾਹ ਦੇਣ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਵੇਖੋ :
ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food
ਇਹ ਵੀ ਪੜ੍ਹੋ : ਰਸੋਈ ਗੈਸ ਹੋਈ ਮਹਿੰਗੀ, ਲੋਕਾਂ ਨੂੰ ਇਸ ਸਾਲ ਹੁਣ ਤੱਕ ਲੱਗਾ ਇੰਨਾ ਵੱਡਾ ਝਟਕਾ
ਯੂਨੀਅਨ ਵੱਲੋਂ 23 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ। ਪਰ ਉਸ ਤੋਂ ਉੱਪਰ ਸਮਾਂ ਲੰਘ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਹ ਇਕਰਾਰਨਾਮਾ ਕੈਪਟਨ ਸਰਕਾਰ ਵੇਲੇ ਕੀਤਾ ਗਿਆ ਸੀ। ਪਰ ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਸਿਆਸਤ ਵਿੱਚ ਆਪਣੀ ਕੁਰਸੀ ਗੁਆਉਣੀ ਪਈ। ਇਸ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰੀ ਸਥਿਤੀ ਅਸਪੱਸ਼ਟ ਹੋ ਗਈ ਹੈ।