ਪਟਿਆਲਾ ਵਿਚ ਨਾਜਾਇਜ਼ ਸ਼ਰਾਬ ‘ਤੇ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 35000 ਲੀਟਰ ENA ਬਰਾਮਦ ਕੀਤੀ ਗਈ ਹੈ। ਇਸ ਦੀ ਕੀਮਤ 3 ਤੋਂ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਦੱਸ ਦੇਈਏ ਕਿ ਮੰਗਲਵਾਰ ਨੂੰ ਹੀ ਮੰਤਰੀ ਹਰਪਾਲ ਚੀਮਾ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਫਟਕਾਰ ਲਗਾਈ ਸੀ। ENA ਦੀ ਗੈਰ-ਕਾਨੂੰਨੀ ਵਿਕਰੀ ਨਾਲ 2021 ਵਿਚ ਅੰਮ੍ਰਿਤਸਰ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਕਾਂਗਰਸ ਸਰਕਾਰ ਸਮੇਂ ENA ਦੀ ਗੈਰ-ਕਾਨੂੰਨੀ ਵਿਕਰੀ ਹੁੰਦੀ ਰਹੀ ਹੈ। ਇਸ ENA ਦੀ ਗੈਰ-ਕਾਨੂੰਨੀ ਵਿਕਰੀ ਦੇ ਮਾਮਲੇ ਵਿਚ ਦੋ ਸਾਬਕਾ ਵਿਧਾਇਕਾਂ ਦੇ ਨਾਂ ਵੀ ਸਾਹਮਣੇ ਆ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: