ਜ਼ੀਰਾ ਸ਼ਰਾਬ ਫੈਕਟਰੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਫੈਕਟਰੀ ਵਿੱਚ ਰੱਖੇ ਈਥਾਨੌਲ ਨੂੰ ਫੈਕਟਰੀ ਤੋਂ ਬਾਹਰ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਈਥਾਨੌਲ ਕੱਢਣ ਵੇਲੇ ਪੂਰੀ ਸੁਰੱਖਿਆ ਦੇਣ ਦੇ ਹੁਕਮ ਵੀ ਦਿੱਤੇ ਹਨ।
ਹਾਈ ਕੋਰਟ ਨੇ ਫੈਕਟਰੀ ਨੂੰ ਇਹ ਕੰਮ ਪੂਰਾ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਫੈਕਟਰੀ ਨੇ ਹੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਫੈਕਟਰੀ ਵਿੱਚ ਵੱਡੀ ਮਾਤਰਾ ਵਿੱਚ ਈਥਾਨੌਲ ਰੱਖਿਆ ਹੋਇਆ ਹੈ, ਜੋ ਕਿ ਬੇਹੱਦ ਖਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਇਸ ਈਥਾਨੌਲ ਨੂੰ ਬਾਹਰ ਕੱਢਣ ਦੀ ਅਪੀਲ ਕੀਤੀ ਹੈ ਪਰ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨ ਰਹੀ।
ਇਹ ਵੀ ਪੜ੍ਹੋ : ਹੁਣ ਟ੍ਰੇਨ ‘ਚ ਪਿਸ਼ਾਬਕਾਂਡ, ਨਸ਼ੇ ‘ਚ ਟੱਲੀ TTE ਨੇ ਔਰਤ ਨਾਲ ਕੀਤੀ ਗੰਦੀ ਕਰਤੂਤ, ਹੋਇਆ ਗ੍ਰਿਫ਼ਤਾਰ
ਇਹ ਵੀ ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਤੇ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ ਪਰ ਫੈਕਟਰੀ ਦੇ ਐਕਸਾਈਜ਼ ਲਾਇਸੈਂਸ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ਲਈ ਮਾਲ ਨੂੰ ਬਾਹਰ ਜਾਣ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ। ਪਰ ਅੱਜ ਹਾਈ ਕੋਰਟ ਨੇ ਫੈਕਟਰੀ ਨੂੰ ਅੰਦਰ ਰੱਖਿਆ ਈਥਾਨੌਲ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: