ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ.ਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੇ ਸੂਤਰਾਂ ਅਨੁਸਾਰ ਮੂਸੇਵਾਲਾ ਕਤਲ ਕਾਂਡ ਵਿੱਚ ਵਰਤੇ ਗਏ ਹਥਿਆਰ ਪਾਕਿਸਤਾਨ ਤੋਂ ਆਏ ਸਨ। ਪਾਕਿਸਤਾਨ ਦੇ ਹਾਮਿਦ ਨਾਂ ਦੇ ਹਥਿਆਰ ਸਮੱਗਲਰ ਨੇ ਇਹ ਹਥਿਆਰ ਸਪਲਾਈ ਕੀਤੇ ਸਨ। ਸੂਤਰਾਂ ਮੁਤਾਬਕ ਹਾਮਿਦ ਦੁਬਈ ‘ਚ ਰਹਿੰਦਾ ਹੈ।
ਮੂਸੇਵਾਲਾ ‘ਤੇ ਜਿਨ੍ਹਾਂ ਤਿੰਨ ਹਥਿਆਰਾਂ ਤੋਂ ਗੋਲੀਆਂ ਚਲਾਈਆਂ ਗਈਆਂ ਸਨ, ਉਨ੍ਹਾਂ ‘ਚ ਆਸਟ੍ਰੇਲੀਆ ਦੀ ਗਲੋਕ-30, ਜਿਗਾਨਾ ਪਿਸਤੌਲ, ਜਰਮਨ ਮੇਡ ਹੇਕਲਰ ਐਂਡ ਕੋਚ ਅਤੇ ਅਸਾਲਟ ਰਾਈਫਲ AN-94 ਸ਼ਾਮਲ ਸੀ। ਇਸ ਹਥਿਆਰ ਦੀ ਵਰਤੋਂ ਨੂੰ ਲੈ ਕੇ ਖੁਫੀਆ ਏਜੰਸੀਆਂ ਵੀ ਹੈਰਾਨ ਰਹਿ ਗਈਆਂ ਕਿਉਂਕਿ ਇਸ ਅਸਾਲਟ ਰਾਈਫਲ ਦੀ ਵਰਤੋਂ ਹਥਿਆਰਬੰਦ ਬਲਾਂ ਨੇ ਹੀ ਕੀਤੀ ਹੈ। ਸੂਤਰਾਂ ਮੁਤਾਬਕ ਹਾਮਿਦ ਨੇ ਬੁਲੰਦਸ਼ਹਿਰ ਨਿਵਾਸੀ ਗੁੰਡੇ ਨੂੰ ਹਥਿਆਰ ਸਪਲਾਈ ਕੀਤੇ ਸਨ।
NIA ਨੇ ਬੁਲੰਦਸ਼ਹਿਰ ਤੋਂ ਹਵਾਲਾ ਕਾਰੋਬਾਰੀ ਸ਼ਾਹਬਾਜ ਅੰਸਾਰੀ ਨੂੰ 8 ਦਿਸੰਬਰ 2022 ਨੂੰ ਗ੍ਰਿਫਤਾਰ ਕੀਤਾ ਸੀ। ਸ਼ਾਹਬਾਜ ਅੰਸਾਰੀ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਉਹ ਕਈ ਬਾਰ ਦੁਬਈ ਅਤੇ ਕੈਨੇਡਾ ਗਿਆ ਹੈ। ਇਨ੍ਹਾਂ ਦੌਰਿਆਂ ਦੌਰਾਨ ਉਹ ਦੁਬਈ ਵਿੱਚ ਹਵਾਲਾ ਕਾਰੋਬਾਰ ਚਲਾਉਣ ਵਾਲੇ ਪਾਕਿਸਤਾਨੀ ਨਾਗਰਿਕ ਫੈਜ਼ੀ ਖਾਨ ਦੇ ਸੰਪਰਕ ਵਿੱਚ ਆਇਆ।
ਇਹ ਵੀ ਪੜ੍ਹੋ : ਕੁੱਲੂ ‘ਚ ਫਿਰ ਫਟਿਆ ਬੱਦਲ: ਇਕ ਵਿਅਕਤ ਦੀ ਮੌ.ਤ, ਕਈ ਵਾਹਨ ਰੁੜ੍ਹੇ, ਔਰੇਂਜ ਅਲਰਟ ਜਾਰੀ
NIA ਮੁਤਾਬਕ ਹਾਮਿਦ ਨੇ ਅੰਸਾਰੀ ਨੂੰ ਆਪਣਾ ਫ਼ੋਨ ਦਿਖਾਇਆ, ਜਿਸ ਵਿੱਚ ਗੈਂ.ਗਸਟਰ ਨੂੰ ਹਥਿਆਰਾਂ ਦੀ ਸਪਲਾਈ ਨਾਲ ਸਬੰਧਤ ਆਡੀਓ ਰਿਕਾਰਡਿੰਗ ਸੀ। ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਲਈ ਹਥਿਆਰ ਸਪਲਾਈ ਕਰਨ ਦੀ ਗੱਲ ਸਾਹਮਣੇ ਆਈ ਸੀ। ਗੈਂਗਸਟਰ ਨੇ ਮੂਸੇਵਾਲਾ ਦੇ ਕਤਲ ਲਈ ਅਸਾਲਟ ਰਾਈਫਲਾਂ ਅਤੇ ਹੋਰ ਆਧੁਨਿਕ ਹਾਈਟੈਕ ਹਥਿਆਰਾਂ ਦੀ ਮੰਗ ਕੀਤੀ ਸੀ। NIA ਅੰਸਾਰੀ ਦੇ ਨਾਲ ਹਾਮਿਦ ਅਤੇ ਫੈਜ਼ੀ ਖਾਨ ਦੇ ਹਥਿਆਰਾਂ ਦੀ ਵੰਡ ਦੇ ਨੈਟਵਰਕ ਬਾਰੇ ਹੋਰ ਵੇਰਵੇ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: