ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸੰਸਦ ਮੈਂਬਰ ਭਗਵੰਤ ਮਾਨ ਸਣੇ ਦਿੱਲੀ ਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕੇਂਦਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ‘ਆਪ’ ਆਗੂਆਂ ਨੂੰ ਭਲਕੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ‘ਆਪ’ ਵਿਧਾਇਕਾਂ ਦੇ ਵਫਦ ਨੇ ਭਲਕੇ ਦਰਸ਼ਨਾਂ ਵਾਸਤੇ ਜਾਣਾ ਸੀ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਸਰਕਾਰ ਦੇ ਇਸ ਕਦਮ ‘ਤੇ ਸਵਾਲ ਉਠਾਉਂਦਿਆਂ ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ਵਫ਼ਦ ਨੂੰ ਮੋਦੀ-ਚੰਨੀ ਦੀ ਜੋੜੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਹ ਸਾਫ ਹੈ ਕਿ ਪੀਐਮ ਮੋਦੀ ਅਤੇ ਸੀਐਮ ਚੰਨੀ ਵਿਚਕਾਰ ਇੱਕ ਰਣਨੀਤਕ ਸੋਚ ਦੇ ਤਹਿਤ ਸਿਰਫ ਚੰਨੀ ਅਤੇ ਉਨ੍ਹਾਂ ਦੇ ਬੰਦਿਆਂ ਨੂੰ ਆਉਣ ਦੀ ਇਜਾਜ਼ਤ ਹੈ। ਮੋਦੀ ਅਤੇ ਚੰਨੀ ਵਿਚਾਲੇ ਮੈਚ ਫਿਕਸਿੰਗ ਇਕ ਵਾਰ ਫਿਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਫਾਸਟ ਫੂਡ ਦੀ ਰੇਹੜੀ ਲਾਉਣ ਵਾਲੀ ਔਰਤ ਤੋਂ ਰਿਸ਼ਵਤ ਮੰਗਣਾ ਨਿਗਮ ਅਫਸਰਾਂ ਨੂੰ ਪਿਆ ਮਹਿੰਗਾ, ਮਨੀਸ਼ਾ ਗੁਲਾਟੀ ਨੇ ਦਿੱਤੇ ਇਹ ਹੁਕਮ
ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਕਰਤਾਰਪੁਰ ਲਾਂਘਾ ਸਿੱਖ ਸੰਗਤਾਂ ਲਈ ਖੋਲ੍ਹਿਆ ਗਿਆ ਹੈ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਤੇ ਕਾਂਗਰਸੀ ਆਗੂਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਗਏ। ਭਾਜਪਾ ਦੇ ਅਸ਼ਵਨੀ ਸ਼ਰਮਾ ਵੀ ਹੋਰਨਾਂ ਆਗੂਆਂ ਸਣੇ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋ ਕੇ ਪਰਤੇ ਹਨ। ਅਜਿਹੇ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਤੇ ਪੰਜਾਬ ਤੇ ਦਿੱਲੀ ਦੇ ਵਿਧਾਇਕ ਵੀ ਜੇਕਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਕੇਂਦਰ ਵੱਲੋਂ ਇਜਾਜ਼ਤ ਨਾ ਦਿੱਤੇ ਜਾਣਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।