ਸਿੰਘੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਵੱਡਾ ਹੰਗਾਮਾ ਹੋ ਗਿਆ, ਜਦੋਂ ਕੁਝ ਪ੍ਰਦਰਸ਼ਨਕਾਰੀਆਂ ਉਥੇ ਪਹੁੰਚ ਗਏ। ਇਹ ਖੁਦ ਨੂੰ ਹਿੰਦ ਮਜ਼ਦੂਰ ਕਿਸਾਨ ਕਮੇਟੀ ਸੰਗਠਨ ਦੇ ਮੈਂਬਰ ਦੱਸ ਰਹੇ ਹਨ ਪਰ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਸਿੰਘੂ ਬਾਰਡਰ ‘ਤੇ ਜਿਥੇ ਕਿਸਾਨ ਧਰਨੇ ‘ਤੇ ਬੈਠੇ ਹੋਏ ਹਨ, ਉਥੇ ਬੈਰੀਕੇਡਿੰਗ ਦੇ ਪਰਲੇ ਪਾਸੇ ਇਹ ਹੰਗਾਮਾ ਹੋ ਰਿਹਾ ਹੈ। ਇਸ ਦੌਰਾਨ ਸੈਂਕੜੇ ਦੀ ਗਿਣਤੀ ਵਿੱਚ ਲੋਕ ਉਥੇ ਪਹੁੰਚੇ ਹੋਏ ਹਨ ਤੇ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।
ਉਹ ਸਿੰਘੂ ਬਾਰਡਰ ‘ਤੇ ਪਿਛਲੇ ਦਿਨੀਂ ਕਤਲ ਕੀਤੇ ਗਏ ਲਖਬੀਰ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲਖਬੀਰ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਇਥੇ ਆਏ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਹ ਲਖਬੀਰ ਦੇ ਪਰਿਵਾਰ ਲਈ 50 ਲੱਖ ਦਾ ਮੁਆਵਜ਼ੇ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਲਖਬੀਰ ਦਾ ਪਰਿਵਾਰ ਉਨ੍ਹਾਂ ਦੇ ਨਾਲ ਹੀ ਹੈ ਪਰ ਇਸ ਦੌਰਾਨ ਲਖਬੀਰ ਦਾ ਪਰਿਵਾਰ ਉਥੇ ਨਜ਼ਰ ਨਹੀਂ ਆਇਆ।
ਇਹ ਵੀ ਪੜ੍ਹੋ : ਪੰਜਾਬ ‘ਚ 7 ਮਹੀਨਿਆਂ ਤੋਂ ਲਾੜੀਆਂ ਨੂੰ ‘ਸ਼ਗਨ’ ਨਹੀਂ ਦਿੱਤਾ ਗਿਆ ਤੇ CM ਨੂੰ ਪਤਾ ਹੀ ਨਹੀਂ : ਪਵਨ ਟੀਨੂ
ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਿੰਘੂ ਬਾਰਡਰ ‘ਤੇ ਜਿਥੇ ਲਖਬੀਰ ਦਾ ਕਤਲ ਹੋਇਆ ਸੀ, ਉਹ ਉਥੇ ਹਵਨ ਕਰਨ ਆਏ ਹਨ ਪਰ ਉਨ੍ਹਾਂ ਨੂੰ ਇਥੇ ਹੀ ਰੋਕ ਲਿਆ ਗਿਆ। ਇਹ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹਿੰਦੂਆਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹ, ਜਦੋਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ ਤਾਂ ਉਹ ਉਥੇ ਹੀ ਸੜਕ ‘ਤੇ ਬੈਠ ਗਏ ਹਨ।