Bihar Agriculture Minister : ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਵਿਰੋਧ ਅੱਜ 25ਵੇਂ ਦਿਨ ਵੀ ਜਾਰੀ ਹੈ। ਮੁਜ਼ਾਹਰਾਕਾਰੀ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਅੜੇ ਹੋਏ ਹਨ। ਕਿਸਾਨ ਜੱਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇੱਕ ਸਾਂਝਾ ਖੁੱਲਾ ਪੱਤਰ ਲਿਖਿਆ ਹੈ ਜਿਸ ਵਿੱਚ ਕਿਸਾਨਾਂ ਨੇ ਵਿਰੋਧੀ ਧਿਰ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਹ ਪੱਤਰ ਪ੍ਰਧਾਨ ਮੰਤਰੀ ਦੇ ਦੋਸ਼ਾਂ ਅਤੇ ਖੇਤੀਬਾੜੀ ਮੰਤਰੀ ਦੇ ਪੱਤਰ ਦੇ ਜਵਾਬ ਵਿੱਚ ਹੈ।
ਬਿਹਾਰ ਦੇ ਖੇਤੀਬਾੜੀ ਮੰਤਰੀ ਅਮਰਿੰਦਰ ਪ੍ਰਤਾਪ ਸਿੰਘ ਨੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ‘ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ “ਕਿਸਾਨ” ਨਹੀਂ ਹਨ, ਬਲਕਿ “ਦਲਾਲ” ਚਲਾ ਰਹੇ ਹਨ। ਰਾਜ ਦੇ ਖੇਤੀਬਾੜੀ ਮੰਤਰੀ ਨੇ ਇਹ ਗੱਲ ਵੈਸ਼ਾਲੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਦੇ ਸਵਾਲ ਉੱਤੇ ਕਹੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ 5.5 ਲੱਖ ਪਿੰਡ ਹਨ, ਪਰ ਕਿਤੇ ਵੀ ਕੋਈ ਹਰਕਤ ਨਹੀਂ ਹੋਈ। ਇਥੇ ਦੱਸਣਯੋਗ ਹੈ ਕਿ ਅੱਜ ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦਾ ਹਰ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਅਤੇ ਉਹ ਤਿੰਨਾਂ ਕਾਨੂੰਨਾਂ ਦੇ ਖਿਲਾਫ ਆਪਣੀ ਆਵਾਜ਼ ਨੂੰ ਦ੍ਰਿੜਤਾ ਨਾਲ ਕਾਇਮ ਰੱਖੇਗਾ। ਸੰਯੁਕਤ ਕਿਸਾਨ ਮੋਰਚਾ ਨੇ ਐਤਵਾਰ ਦੇ ਪ੍ਰੋਗਰਾਮ ਦਾ ਇੱਕ ਪੋਸਟਰ ਵੀ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਕਿਸਾਨਾਂ ਦੀਆਂ ਤਸਵੀਰਾਂ ਹਨ ਜਿਨ੍ਹਾਂ ਨੇ ਅੰਦੋਲਨ ਵਿੱਚ ਆਪਣੀ ਜਾਨ ਗੁਆ ਦਿੱਤੀ। ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਦੇਸ਼ ਭਰ ਵਿਚ ਭੇਜਿਆ ਗਿਆ ਹੈ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਦੇਸ਼ਾਂ ਤੋਂ ਮਿਲ ਰਹੇ ਫੰਡ ਕਾਰਨ ਵੀ ਭਾਰਤ ਸਰਕਾਰ ਦੇ ਨਿਸ਼ਾਨੇ ‘ਤੇ ਆ ਗਈਆਂ ਹਨ, ਜਿਸ ਕਾਰਨ ਬੈਂਕ ਅਧਿਕਾਰੀਆਂ ਨੇ ਕਿਸਾਨ ਜਥੇਬੰਦੀਆਂ ਨੂੰ ਚੌਕਸ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਖਿਲਾਫ ਇਹ ਕਾਰਵਾਈ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ। ਵਿਦੇਸ਼ਾਂ ‘ਚ ਰਹਿੰਦੇ ਹੋਏ ਕਿਸਾਨ ਭਰਾਵਾਂ ਦੇ ਹਮਾਇਤੀ ਉਨ੍ਹਾਂ ਨੂੰ ਫੰਡ ਦੇ ਰੂਪ ‘ਚ ਸਹਾਇਤਾ ਭੇਜ ਰਹੇ ਹਨ। ਜ਼ਿਕਰੋਯਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਬੈਂਕਾਂ ਨੇ ਸੂਚਿਤ ਕੀਤਾ ਹੈ ਕਿ ਜੇਕਰ ਤੁਹਾਨੂੰ ਵਿਦੇਸ਼ਾਂ ਤੋਂ ਫੰਡ ਆ ਰਿਹਾ ਹੈ ਤਾਂ ਇਸ ਦੀ ਰਜਿਸਟ੍ਰੇਸ਼ਨ ਕਰਵਾਓ। ਫੰਡ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਪ੍ਰਵਾਨਗੀ ਨਾ ਹੋਣ ਕਾਰਨ ਵਿਦੇਸ਼ੀ ਰੈਗੂਲੇਸ਼ਨ ਐਕਟ ਤਹਿਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਲਈ ਬੈਂਕ ਅਧਿਕਾਰੀਆਂ ਨੇ BKU ਉਗਰਾਹਾਂ ਨੂੰ ਕਿਹਾ ਹੈ ਕਿ ਕਿ ਜੇਕਰ ਤੁਹਾਡੇ ਕੋਲ ਇਸ ਫੰਡ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਵਾਨਗੀ ਨਹੀਂ ਹੈ ਤਾਂ ਤੁਹਾਡੇ ਖਿਲਾਫ ਕਾਰਵਾਈ ਕੀਤੀ ਜਾਵੇਗੀ।