ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਵਿੱਚ ਏਐਸਆਈ ਵਜੋਂ ਤਾਇਨਾਤ ਪਿੰਡ ਮਹਿਦੀਪੁਰ ਵਾਸੀ ਜਸਵੀਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀ ਕਾਰ ਚਾਲਕ ਦੀ ਗ੍ਰਿਫ਼ਤਾਰੀ ਲਈ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਏਐਸਆਈ ਜਸਵੀਰ ਸਿੰਘ ਥਾਣਾ ਦਸੂਹਾ ਵਿਖੇ ਡਿਊਟੀ ਕਰ ਰਹੇ ਸਨ। ਅੱਜ ਕੁਝ ਸੂਚਨਾ ਮਿਲਣ ’ਤੇ ਜਦੋਂ ਉਹ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਨੈਸ਼ਨਲ ਹਾਈਵੇ ’ਤੇ ਰੇਲਵੇ ਸਟੇਸ਼ਨ ’ਤੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਜਸਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਟਾਇਟਨ ਪਣਡੁੱਬੀ ‘ਚ ਸਫਰ ਨਹੀਂ ਕਰਨਾ ਚਾਹੁੰਦਾ ਸੀ ਅਰਬਪਤੀ ਦਾ ਬੇਟਾ ਸੁਲੇਮਾਨ, ਪਿਤਾ ਦੀ ਜ਼ਿੱਦ ਨਾਲ ਗਈ ਜਾਨ
ਰਾਹਗੀਰਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਦਸੂਹਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਥਾਨਕ ਪੁਲਿਸ ਵੱਲੋਂ ਘਟਨਾ ਸਬੰਧੀ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਜਸਵੀਰ ਸਿੰਘ ਦਾ ਇੱਕ ਪੁੱਤਰ ਭਾਰਤੀ ਹਵਾਈ ਸੈਨਾ ਵਿੱਚ ਨੌਕਰੀ ਕਰਕੇ ਦੇਸ਼ ਦੀ ਸੇਵਾ ਕਰ ਰਿਹਾ ਹੈ। ਮੌਕੇ ’ਤੇ ਪੁੱਜੇ ਡੀਐਸਪੀ ਬਲਬੀਰ ਸਿੰਘ ਨੇ ਥਾਣਾ ਮੁਖੀ ਬਲਵਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ।
ਵੀਡੀਓ ਲਈ ਕਲਿੱਕ ਕਰੋ -: